ਮਾਨਸਾ, 10 ਸਤੰਬਰ (ਸਾਰਾ ਯਹਾ/ਔਲਖ ) ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਮਾਨਸਾ ਡਾ ਲਾਲ ਚੰਦ ਠੁਕਰਾਲ ਜੀ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ , ਐ ਐਮ ਓ ਕੇਵਲ ਸਿੰਘ, ਗੁਰਜੰਟ ਸਿੰਘ ਜੀ ਦੀ ਦੇਖ ਰੇਖ ਵਿੱਚ ਪਿਛਲੇ ਸਾਲਾਂ ਦੌਰਾਨ ਵਧੇਰੇ ਮਲੇਰੀਆ ਕੇਸਾਂ ਵਾਲੇ ਪਿੰਡਾਂ ਵਿੱਚ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਮੱਛਰਦਾਨੀਆਂ ਵੰਡੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਅੱਜ ਪਿੰਡ ਪਿਪਲੀਆਂ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਵਾਸੀਆਂ ਨੂੰ ਮੱਛਰਦਾਨੀਆਂ ਵੰਡੀਆਂ। ਇਸ ਟੀਮ ਵਿੱਚ ਨਿਰਭੈ ਸਿੰਘ ਮ. ਪ. ਹ. ਵ. (ਮੇਲ), ਜਸਪ੍ਰੀਤ ਕੌਰ ਮ. ਪ. ਹ. ਵ. (ਫੀਮੇਲ), ਵੀਰਜੀਤ ਕੌਰ ਸੀ. ਐਚ. ਓ. ਅਤੇ ਗੁਰਮੇਲ ਕੌਰ ਆਸ਼ਾ ਵਰਕਰ ਸ਼ਾਮਲ ਸਨ। ਇਸ ਮੌਕੇ ਨਿਰਭੈ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਦੇ ਨਾਲ ਨਾਲ ਸਾਨੂੰ ਡੇਂਗੂ ਅਤੇ ਮਲੇਰੀਆ ਤੋਂ ਵੀ ਬਚਾਅ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਮੱਛਰ ਦੇ ਕੱਟਣ ਨਾਲ ਫੈਲਣ ਵਾਲੀਆਂ ਬਿਮਾਰੀਆਂ ਹਨ। ਮੱਛਰ ਤੋਂ ਬਚਾਅ ਰੱਖ ਕੇ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ। ਮੱਛਰ ਤੋਂ ਬਚਾਅ ਲਈ ਮੱਛਰਦਾਨੀਆਂ, ਮੱਛਰ ਭਜਾਉਣ ਵਾਲਿਆਂ ਕਰੀਮਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਪਾਣੀ ਖੜ੍ਹਾ ਨਾ ਹੋਣ ਦੇਣਾ, ਟੋਇਆਂ ਨੂੰ ਭਰ ਦੇਣਾ, ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖਣਾ ਆਦਿ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਸ ਮੌਕੇ ਸਰਪੰਚ ਨਿਰਮਲ ਸਿੰਘ, ਰਜਿੰਦਰ ਸਿੰਘ ਪੰਚ, ਹਰਬੰਸ ਸਿੰਘ ਪੰਚ , ਕਲੱਬ ਮੈਂਬਰ ਗੁਰਵਿੰਦਰ ਸਿੰਘ ਅਤੇ ਗੁਰਦਾਸ ਸਿੰਘ ਨੇ ਸਿਹਤ ਵਿਭਾਗ ਅਤੇ ਸਿਹਤ ਟੀਮ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕੀਤੀ