*ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ*

0
13

ਮਾਨਸਾ, 15 ਜੂਨ (ਸਾਰਾ ਯਹਾਂ/ਔਲਖ ) ਸਿਹਤ ਵਿਭਾਗ ਵੱਲੋਂ ਹਰ ਸਾਲ ਜੂਨ ਅਤੇ ਜੁਲਾਈ ਦੇ ਮਹੀਨਿਆਂ ਨੂੰ ਮਲੇਰੀਆ ਅਤੇ ਡੇਗੂ ਜਾਗਰੂਕਤਾ ਮਹੀਨਿਆਂ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਨ੍ਹਾਂ ਮਹੀਨਿਆਂ ਵਿਚ ਬਰਸਾਤਾਂ ਦੇ ਕਾਰਨ ਮੱਛਰਾਂ ਦੀ ਪੈਦਾਵਾਰ ਵਧੇਰੇ ਹੁੰਦੀ ਹੈ ਜਿਸ ਕਾਰਨ ਇਹ ਬਿਮਾਰੀਆਂ ਵਧੇਰੇ ਫੈਲਦੀਆਂ ਹਨ। ਸਿਵਲ ਸਰਜਨ ਮਾਨਸਾ ਡਾਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਐਨ. ਵੀ. ਬੀ. ਡੀ. ਸੀ. ਪੀ. ਮਾਨਸਾ ਟੀਮ ਜਿਸ ਵਿੱਚ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ, ਕੇਵਲ ਸਿੰਘ, ਗੁਰਜੰਟ ਸਿੰਘ ਅਤੇ ਸਾਰੇ ਮਲਟੀਪਰਪਜ ਸਿਹਤ ਕਰਮਚਾਰੀ ਸ਼ਾਮਲ ਹਨ ਕੋਵਿਡ ਸੈਂਪਲਿੰਗ ਅਤੇ ਟੀਕਾਕਰਨ ਦੇ ਨਾਲ ਨਾਲ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਅੱਜ ਪੀ ਐੱਚ ਸੀ ਜੋਗਾ, ਭੈਣੀ ਬਾਘਾ, ਉੱਭਾ, ਖਿਆਲਾ ਕਲਾਂ ਅਤੇ ਨੰਗਲ ਕਲਾਂ ਵਿਖੇ ਇਸ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ।    ਸਬ ਸੈਂਟਰ ਨੰਗਲ ਕਲਾਂ ਵਿਖੇ ਜਾਣਕਾਰੀ ਦਿੰਦਿਆਂ ਸਿਹਤ ਕਰਮੀ ਚਾਨਣ ਦੀਪ ਸਿੰਘ ਨੇ ਦੱਸਿਆ ਕਿ ਮਲੇਰੀਆ ਅਤੇ ਡੇਗੂ ਤੋਂ ਬਚਣ ਲਈ ਸਾਨੂੰ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਕੂਲਰਾਂ ਨੂੰ ਹਫਤੇ ਵਿੱਚ ਇਕ ਵਾਰ ਜ਼ਰੂਰ ਸਾਫ ਕਰਨਾ ਚਾਹੀਦਾ ਹੈ । ਇਸ ਬੁਖਾਰ ਤੋ ਬਚਣ ਵਾਸਤੇ ਪੂਰੀਆ ਬਾਂਹਾਂ ਦੇ ਕਪੜੇ ਪਾਉਣੇ ਚਾਹੀਦੇ ਹਨ । ਉਨ੍ਹਾਂ ਨੇ ਇਹ ਵੀ ਦੱਸਿਆ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਤੋ ਚੈਕਅੱਪ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਰਮਨਦੀਪ ਕੌਰ ਏ ਐਨ ਐਮ, ਬਲਜੀਤ ਕੌਰ ਆਸ਼ਾ ਫੈਸਲੀਟੇਟਰ, ਆਸ਼ਾ ਵਰਕਰ ਅਮਰਜੀਤ ਕੌਰ, ਜਸਬੀਰ ਕੌਰ, ਕਰਮਜੀਤ ਕੌਰ, ਵੀਰਪਾਲ ਕੌਰ, ਗਗਨਦੀਪ ਕੌਰ, ਸੁਖਪਾਲ ਕੌਰ ਅਤੇ ਪਿੰਡ ਵਾਸੀ ਹਾਜ਼ਰ ਸਨ।

NO COMMENTS