ਡੇਂਗੂ ਅਤੇ ਮਲੇਰੀਆ ਦੇ ਮੱਛਰ ਦੇ ਖ਼ਾਤਮੇ ਲਈ ਜ਼ਿਲ੍ਹੇ ਅੰਦਰ ਕੀਤੀ ਜਾ ਰਹੀ ਹੈ ਫੋਗਿੰਗ : ਡਿਪਟੀ ਕਮਿਸ਼ਨਰ

0
15

ਮਾਨਸਾ, 06 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ) : ਡੇਂਗੂ ਦੀ ਰੋਕਥਾਮ ਅਤੇ ਕੋਵਿਡ-19  ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਜ਼ਰੂਰੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਫੋਗਿੰਗ ਲਗਾਤਾਰ ਕਰਵਾਈ ਜਾ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਅਤੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਹਰ ਜਗ੍ਹਾਂ ’ਤੇ ਟੀਮਾਂ ਬਣਾ ਕੇ ਇਸ ਪ੍ਰਕ੍ਰਿਆ ਨੂੰ ਮੁਕੰਮਲ ਕੀਤਾ ਜਾਵੇ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਦੋਵੇਂ ਹੀ ਗੰਭੀਰ ਬਿਮਾਰੀਆਂ ਹਨ ਅਤੇ ਇਹ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਲੇਰੀਏ ਦਾ ਮੱਛਰ ਰਾਤ ਵੇਲੇ ਕੱਟਦਾ ਹੈ ਅਤੇ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਮਲੇਰੀਆ ਅਤੇ ਡੇਂਗੂ ਬੁਖ਼ਾਰ ਦੇ ਕੀ ਲੱਛਣ ਹਨ ਅਤੇ ਇਨ੍ਹਾਂ ਤੋਂ ਬਚਣ ਲਈ ਕੀ ਸਾਵਧਾਨੀਆਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਪਾਣੀ ਨਾ ਖੜ੍ਹਾ ਹੋਣ ਦੇਣ ਸਬੰਧੀ ਵੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕੋਵਿਡ-19 ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰੋਜ਼ਾਨਾ ਸੈਂਪÇਲੰਗ ਕੀਤੀ ਜਾਵੇ ਤਾਂ ਜੋ ਪਾਜ਼ਿਟਿਵ ਵਿਅਕਤੀ ਸਬੰਧੀ ਸਮਾਂ ਰਹਿੰਦਿਆਂ ਹੀ ਪਤਾ ਲੱਗ ਸਕੇ ਅਤੇ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੱਧ ਤੋਂ ਵੱਧ ਕੋਰੋਨਾ ਦੇ ਸੈਂਪਲ ਇੱਕਤਰ ਕਰਕੇ ਰੋਜ਼ਾਨਾ ਰਿਪੋਰਟ ਭੇਜਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਐਸ.ਪੀ. ਸ਼੍ਰੀ ਸਤਨਾਮ ਸਿੰਘ ਸਿੱਧੂ ਅਤੇ ਡਾ. ਰਣਜੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ

NO COMMENTS