*ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਅਤੇ ਬਚਾਅ ਸਬੰਧੀ ਬੋੜਾਵਾਲ ਹਾਈ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ*

0
3

ਮਾਨਸਾ/ਬੁਢਲਾਡਾ, 3 ਅਗਸਤ(ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ.ਹਰਿੰਦਰ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ  ਵੱਲੋਂ ਡੇਂਗੂ ਤੇ ਮਲੇਰੀਏ ਦੇ ਬਚਾਅ ਸੰਬੰਧੀ ਸਰਕਾਰੀ ਹਾਈ ਸਕੂਲ ਪਿੰਡ ਬੋੜਾਵਾਲ ਵਿਖੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਵਿਜੈ ਕੁਮਾਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ, ਮਲੇਰੀਆ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਾਨੂੰ ਆਪਣੇ ਆਲੇ ਦੁਆਲੇ ਗਲੀਆਂ ਘਰਾਂ ਵਿੱਚ ਪਏ ਟੁੱਟੇ ਬਰਤਨ, ਟਾਇਰ, ਆਦਿ ਵਿਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਦਫਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ। ਇਸ ਦਿਨ ਸਾਨੂੰ ਸਾਰਿਆਂ ਨੂੰ ਕੂਲਰਾਂ ਦਾ ਪਾਣੀ ਕੱਢ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਸੁੱਕਾ ਲੈਣਾ ਚਾਹੀਦਾ ਹੈ।  ਇਸ ਤੋਂ ਇਲਾਵਾ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਪੂਰੇ ਕੱਪੜੇ ਪਹਿਨਣੇ ਚਾਹੀਦੇ ਹਨ। ਮੱਛਰਦਾਨੀਆਂ, ਮੱਛਰ ਭਜਾਊ ਕਰੀਮਾਂ ਆਦਿ ਮੱਛਰ ਦੇ ਕੱਟਣ ਤੋ ਬਚਾਅ ਵਿੱਚ ਕਾਰਗਰ ਸਿੱਧ ਹੁੰਦੀਆਂ ਹਨ। ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਾਓ। ਉਨ੍ਹਾਂ ਦੱਸਿਆ ਕਿ ਡੇਂਗੂ ਤੇ ਮਲੇਰੀਏ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਹਰਮੀਤ ਕੌਰ ਅਧਿਆਪਕ, ਕਰਮਜੀਤ ਕੌਰ ਡੀ.ਪੀ.ਈ. ਅਧਿਆਪਕ,ਅਮਰਜੀਤ ਸਿੰਘ ਐੱਮ.ਪੀ.ਡਬਲਯੂ.ਮੇਲ, ਕਰਮਜੀਤ ਕੌਰ ਐਮ.ਪੀ.ਡਬਲਯੂ. ਫੀਮੇਲ, ਸੁਮਨ ਰਾਣੀ ਸੀ. ਐਚ.ਓ.ਆਦਿ ਵੀ ਹਾਜ਼ਰ ਸਨ ।    

LEAVE A REPLY

Please enter your comment!
Please enter your name here