*ਡੇਂਗੂ ਅਤੇ ਮਲੇਰੀਏ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਬੋੜਾਵਾਲ ਹਾਈ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ:- ਡਾ.ਹਰਿੰਦਰ ਕੁਮਾਰ ਸ਼ਰਮਾ*

0
35


ਮਾਨਸਾ 4 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ  ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਿਵਲ ਸਰਜਨ ਮਾਨਸਾ ਡਾ.ਹਰਿੰਦਰ ਕੁਮਾਰ ਸ਼ਰਮਾਂ  ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਮਾਨਸਾ ਵੱਲੋਂ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ  ਦਫਤਰ ਸਿਵਲ ਸਰਜਨ ਮਾਨਸਾ ਦੀ ਤਰਫੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਦੇ ਬਚਾਅ ਸੰਬੰਧੀ ਜਾਣਕਾਰੀ ਸ਼ਾਝੀ ਕਰਦੇ ਹੋੲੇ ਸਰਕਾਰੀ ਹਾਈ ਸਕੂਲ ਪਿੰਡ ਬੋੜਾਵਾਲ ਵਿਖੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼  ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਾਨੂੰ  ਆਪਣੇ ਆਲੇ ਦੁਆਲੇ ਗਲੀਆਂ ਘਰਾਂ ਵਿੱਚ ਪਏ ਟੁੱਟੇ ਬਰਤਨ, ਟਾਇਰ, ਆਦਿ  ਵਿਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਮੱਛਰ ਖਡ਼੍ਹੇ ਪਾਣੀ ਵਿਚ ਅੰਡੇ ਦਿੰਦਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਦਫਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ। ਇਸ ਦਿਨ ਸਾਨੂੰ ਸਾਰਿਆਂ ਨੂੰ ਆਪਣੇ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰ੍ਹਾਂ ਸੁੱਕਾ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਸਾਨੂੰ ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ । ਜਿਸ ਨਾਲ ਮੱਛਰ ਨਾ ਲੜ ਸਕੇ। ਮੱਛਰਦਾਨੀਆਂ, ਮੱਛਰ ਭਜਾਊ ਕਰੀਮਾਂ ਆਦਿ ਵਰਤੋਂ ਕਰਕੇ ਮੱਛਰ ਦੇ ਕੱਟਣ ਤੋ ਬਚਾਅ ਵਿੱਚ  ਕਾਰਗਰ ਸਿੱਧ ਹੁੰਦੀਆਂ ਹਨ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤੁਰੰਤ ਨੇਡ਼ੇ ਦੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਾਓ ਡੇਂਗੂ ਤੇ ਮਲੇਰੀਏ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ,ਇਸ ਮੌਕੇ ਹਰਮੀਤ ਕੌਰ ਅਧਿਆਪਕ, ਕਰਮਜੀਤ ਕੌਰ ਡੀ.ਪੀ.ਈ. ਅਧਿਆਪਕ, ਅਮਰਜੀਤ ਸਿੰਘ ਐੱਮ.ਪੀ.ਡਬਲਯੂ.ਮੇਲ, ਕਰਮਜੀਤ ਕੌਰ ਐਮ.ਪੀ.ਡਬਲਯੂ. ਫੀਮੇਲ, ਸੁਮਨ ਰਾਣੀ ਸੀ. ਅੈਚ.ਓ.ਆਦਿ ਵੀ ਹਾਜ਼ਰ ਸਨ ।

NO COMMENTS