*ਡੇਂਗੂ ਤੇ ਮਲੇਰੀਏ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ*

0
18

 ਮਾਨਸਾ, 05 ਜੁਲਾਈ:(ਸਾਰਾ ਯਹਾਂ/ਬੀਰਬਲ ਧਾਲੀਵਾਲ)
  ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ’ਤੇ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਦੇ ਬਚਾਅ ਸੰਬੰਧੀ  ਡਰਾਈ ਡੇਅ ਫਰਾਈ ਡੇਅ ਮੌਕੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲੱਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼  ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਾਨੂੰ ਆਪਣੇ ਆਲੇ ਦੁਆਲੇ ਗਲੀਆਂ ਘਰਾਂ ਵਿੱਚ ਪਏ ਟੁੱਟੇ ਬਰਤਨ, ਟਾਇਰ ਆਦਿ  ਵਿਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਕਿਉਂਕਿ ਮੱਛਰ ਖੜ੍ਹੇ ਪਾਣੀ ਵਿਚ ਅੰਡੇ ਦਿੰਦਾ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਦਫਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ। ਇਸ ਦਿਨ ਸਾਨੂੰ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰ੍ਹਾਂ ਸੁੱਕਾ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਸਰੀਰ ’ਤੇ ਪੂਰੇ ਕੱਪੜੇ ਪਹਿਨਣੇ ਚਾਹੀਦੇ ਹਨ। ਮੱਛਰਦਾਨੀਆਂ, ਮੱਛਰ ਭਜਾਊ ਕਰੀਮਾਂ ਆਦਿ ਦੀ ਵਰਤੋਂ ਕਰਕੇ ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾ ਸਕਦਾ ਹੈ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤੁਰੰਤ ਨੇਡੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ਼ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੇ ਮਲੇਰੀਏ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਰਾਮ ਕੁਮਾਰ, ਸੰਜੀਵ ਕੁਮਾਰ ਐਸ ਆਈ, ਗੁਰਿੰਦਰ ਜੀਤ ਸਿਹਤ ਕਰਮਚਾਰੀ ਵੀ ਹਾਜ਼ਰ ਸਨ।

NO COMMENTS