-ਡੇਂਗੂ ਤੋਂ ਬਚਾਅ ਲਈ ਆਪਣੇਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਨਾ ਖੜ੍ਹਾ ਹੋਣ ਦੇਵੋ : ਸਿਵਲ ਸਰਜਨ

0
11

ਮਾਨਸਾ, 15 ਮਈ (ਸਾਰਾ ਯਹਾ/ ਬਲਜੀਤ ਸ਼ਰਮਾ )  : ઠਅੱਜ ਡੇਂਗੂ ਦਿਵਸ ਦੇ ਮੌਕੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਅਤੇ ਜ਼ਿਲਾ ਐਪੀਡੀਮਾਲੋਜਿਸਟ ਸ਼੍ਰੀ ਸ਼ੰਤੋਸ ਭਾਰਤੀ ਵੱਲੋਂ ਜਾਰੀ ਸੰਦੇਸ਼ ਰਾਹੀ ਸ਼ੁੱਕਰਵਾਰ ਦੇ ਦਿਨ ਦੀ ਖਾਸ ਮਹੱਤਤਾ ‘ਤੇ ਜੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀ ਇਸ ਦਿਨ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਖੜ੍ਹੇ ਪਾਣੀ ਦਾ ਨਿਪਟਾਰਾ ਕਰ ਲਈਏ ਤਾਂ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ ਕਿਉਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਹ ਮੱਛਰ ਆਮ ਤੌਰ ‘ਤੇ ਫਰਿੱਜ ਦੀ ਟਰੇਅ, ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਕਬਾੜ ਵਿੱਚ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦਾ ਮੱਛਰ ਆਮ ਤੌਰ ‘ਤੇ ਦਿਨ ਵੇਲੇ ਕੱਟਦਾ ਹੈ ਇਸ ਕਰਕੇ ਸਾਨੂੰ ਮੱਛਰ ਦੇ ਕੱਟਣ ਤੋਂ ਬਚਣ ਲਈ ਆਪਣੇ ਸਰੀਰ ਨੂੰ ਪੂਰਾ ਢੱਕ ਕੇ ਰੱਖਣ ਚਾਹੀਦਾ ਹੈ ਅਤੇ ਰਾਤ ਨੂੰ ਸੌਣ ਸਮੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਜ ਸਿਵਲ ਸਰਜਨ ਵੱਲੋਂ ਸਿਵਲ ਸਰਜਨ ਦਫਤਰ ਵਿੱਚ ਲੱਗੇ ਕੂਲਰਾਂ ਦੀ ਜਾਂਚ ਵੀ ਕੀਤੀ ਗਈ । ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ ઠ  ਉਨ੍ਹਾਂ ਦੱਸਿਆ ਕਿઠਡੇਂਗੂ ਦਿਵਸ ਦੇ ਮੌਕੇ ‘ਤੇ ਅੱਜ ਸਿਹਤ ਵਿਭਾਗ ਦੀ ਪੂਰੀ ਟੀਮ ਵੱਲੋਂ ਮਾਨਸਾ ਸ਼ਹਿਰ ਦੇઠਕਈ ਮੁਹੱਲਿਆਂ, ਬਸਤੀਆਂ ઠਦਾ ਸਰਵੇਖਣ ਕੀਤਾ ਗਿਆ। ਟੀਮ ਵੱਲੋਂ ਘਰ-ਘਰ ਜਾ ਕੇ ਪੈਂਫਲੈਂਟ ਵੰਡੇ ਗਏ। ਟੀਮ ਵੱਲੋਂ ਕੁੱਲ 69 ਘਰਾਂ ਦਾ ਸਰਵੇਖਣ ਕੀਤਾ ਗਿਆ, ਜਿਸ ਵਿੱਚ 378 ਕੰਨਟੇਨਰ ਚੈਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਤਿੰਨ ઠਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ‘ਤੇ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਦੇ ਕਾਰਨ, ਬਚਾਅ ਅਤੇ ਲੱਛਣਾ ਬਾਰੇ ਜਾਣਕਾਰੀ ਦਿੱਤੀ ਗਈ।
ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਮਲੇਰੀਆ ਅਫ਼ਸਰ ਸ਼੍ਰੀ ਕੇਵਲ ਸਿੰਘ ਅਤੇ ਸ਼੍ਰੀ ਗੁਰਜੰਟ ਸਿੰਘ ਨੇ ਕਿਹਾ ਕਿ ਤੇਜ ਬੁਖਾਰ, ਸਿਰ ਦਰਦ, ਸਰੀਰ ‘ਤੇ ਦਾਣੇ , ਮਾਸ਼ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ ਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਡੇਂਗੂ ਬੁਖਾਰ ਦੀ ਨਿਸ਼ਾਨੀਆਂ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਪਾਣੀ ‘ਤੇ ਪੈਦਾ ਹੁੰਦਾ ਹੈ, ਇਸ ਲਈ ਸਾਨੂੰ ਕੂਲਰਾਂ, ਫਰਿਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਸ਼ੁੱਕਰਵਾਰ ਵਾਲੇ ਦਿਨ ਜ਼ਰੂਰ ਸਾਫ ਕਰਨਾ ਚਾਹੀਦਾ ਹੈ, ਤਾਂ ਕਿ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਬੁਖਾਰ ਹੋਣ ‘ਤੇ ਨੇੜੇ ਦੇ ਹਸਪਤਾਲਾਂ ਵਿੱਚ ਖੂਨ ਦੀ ਜਾਂਚ ਤੇ ਇਲਾਜ ਕਰਾਉਣਾ ਚਾਹੀਦਾ ਹੈ।
ਟੀਮ ਵਿੱਚ ਜ਼ਿਲਾ ਮਾਸ ਮੀਡੀਆ ਅਫਸਰ ਸ਼੍ਰੀ ਸੁਖਮਿੰਦਰ ਸਿੰਘ, ਮਲਟੀਪਰਪਜ ਹੈਲਥ ਸੁਪਰਵਾਈਜਰ ਸ਼੍ਰੀ ਰਾਮ ਕੁਮਾਰ, ਬਲਾਕ ਐਜੂਕੇਟਰ  ਸ਼੍ਰੀ ਹਰਬੰਸ ਲਾਲ, ਇੰਨਸੈਕਟ ਕੁਲੈਕਟਰ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਸ਼੍ਰੀ ਕੁਲਦੀਪ ਸਿੰਘ ਸ਼ਾਮਿਲ ਸਨ।
I

NO COMMENTS