*ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਸਰਗਰਮ*

0
20

ਮਾਨਸਾ, 23 ਨਵੰਬਰ(ਸਾਰਾ ਯਹਾਂ/ਚਾਨਣਦੀਪ ਔਲਖ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾਕਟਰ ਰਣਜੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ ਅਤੇ ਗੁਰਜੰਟ ਸਿੰਘ ਏ. ਐਮ. ਓ. ਦੀ ਅਗਵਾਈ ਵਿੱਚ ਡੇਂਗੂ ਪਾਜਟਿਵ ਕੇਸਾਂ ਦਾ ਫਾਲੋ ਅੱਪ ਕਰਕੇ ਨੇੜਲੇ ਏਰੀਏ ਵਿੱਚ ਲਾਰਵਾ ਸੰਭਾਵਿਤ ਥਾਂਵਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ ਅਤੇ ਸਪਰੇਅ ਕਰਵਾਈ ਜਾ ਰਹੀ ਹੈ।    ਅੱਜ ਵਾਰਡ ਨੰਬਰ 7 ਮਾਨਸਾ ਵਿਖੇ ਡੇਂਗੂ ਸਰਵੇ ਦੌਰਾਨ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਅਤੇ ਇਨਸੈਕਟ ਕੁਲੈਕਟਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਜਿਵੇਂ ਕਿ ਘਰਾਂ ਵਿੱਚ ਵਰਤਣ ਲਈ ਸਟੋਰ ਕੀਤੇ ਗਏ ਪਾਣੀ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੀਆ ਜਾਵੇ, ਨਾ ਢਕਣ ਯੋਗ ਬਰਤਨਾਂ ਅਤੇ ਕੂਲਰਾਂ ਆਦਿ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਖ਼ਾਲੀ ਕਰ ਕੇ ਸੁਕਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਾਅ ਲਈ ਮੱਛਰਦਾਨੀਆਂ ਅਤੇ ਹੋਰ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾਵੇ। ਸ਼ਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨੇ ਜਾਣ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ। ਸਿਹਤ ਟੀਮ ਵੱਲੋਂ ਲਾਰਵਾ ਸੰਭਾਵਿਤ ਥਾਂਵਾਂ ਦਾ ਨਰੀਖਣ ਕੀਤਾ ਗਿਆ, ਘਰਾਂ ਵਿੱਚ ਮੱਛਰ ਦੀ ਰੋਕਥਾਮ ਲਈ ਸਪਰੇ ਕੀਤੀ ਗਈ ਅਤੇ ਜਾਗਰੂਕਤਾ ਪੈੰਫਲਿਟ ਵੀ ਵੰਡੇ ਗਏ। ਇਸ ਮੌਕੇ ਕ੍ਰਿਸ਼ਨ ਕੁਮਾਰ ਇਨਸੈਕਟ ਕੁਲੈਕਟਰ, ਬ੍ਰੀਡਿੰਗ ਚੈੱਕਰ ਕ੍ਰਿਸ਼ਨ ਸਿੰਘ, ਲੱਖਵੀਰ ਸਿੰਘ, ਲੱਖਾ ਸਿੰਘ, ਕ੍ਰਿਸ਼ਨ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ। 

NO COMMENTS