ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਲੋਕਾਂ ਨੂੰ ਬਚਾਉਣ ਵਿੱਚ ਸਮੂਹ ਵਿਭਾਗ ਪਾਉਣ ਆਪਣਾ ਯੋਗਦਾਨ

0
14

ਮਾਨਸਾ, 9 ਅਕਤੂਬਰ (ਸਾਰਾ ਯਹਾ/ਜੋਨੀ ਜਿੰਦਲ) : ਹਰ ਸਾਲ ਮੌਨਸੂਨ ਰੁੱਤ ਦੌਰਾਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਲੋਕਾਂ ਨੂੰ ਬਚਾਉਣ ਲਈ ਸਮੂਹ ਵਿਭਾਗ ਆਪਣਾ ਯੋਗਦਾਨ ਪਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੀਤਾ। ਕਿਉਂਕਿ ਕਿਸੇ ਵੀ ਰੋਗ ਦੇ ਖ਼ਾਤਮੇ ਲਈ ਸਾਰਿਆਂ ਦੇ ਯੋਗਦਾਨ ਦੀ ਜ਼ਰੂਰਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੇ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਰੱਖਿਆ ਜਾਵੇ ਅਤੇ ਇਸ ਦਿਨ ਸਰਕਾਰੀ ਦਫ਼ਤਰਾਂ ਅਤੇ ਘਰਾਂ ਵਿੱਚ ਕੂਲਰਾਂ ਨੂੰ ਸਾਫ਼ ਕਰਕੇ ਸੁਕਾਇਆ ਜਾਵੇ, ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੈਕ ਕੀਤੇ ਜਾਣ ਅਤੇ ਹੋਰ ਪਾਣੀ ਦੇ ਬਰਤਨਾਂ ਦੀ ਸਫਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਕੀਟਨਾਸ਼ਕ ਦਵਾਈਆਂ ਦੀ ਸਪਰੇਅ ਕਰਵਾਈ ਜਾਵੇ ਅਤੇ ਸ਼ਹਿਰ ਵਿੱਚ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖਾਲੀ ਪਏ ਪਲਾਟਾਂ ਵਿੱਚ ਖੜ੍ਹੇ ਪਾਣੀ ਵਿੱਚ ਸੜਿਆ ਕਾਲਾ ਤੇਲ ਪਾਇਆ ਜਾਵੇ ਤਾਂ ਜੋ ਲਾਰਵੇ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾਵੇ। ਨਾਲ ਹੀ ਪਲਾਟਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਜਾਵੇ ਕਿ ਪਲਾਟ ਵਿੱਚ ਪਏ ਟੋਏ ਮਿੱਟੀ ਨਾਲ ਭਰੇ ਜਾਣ।  ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਸ਼੍ਰੀ ਸੰਤੋਸ਼ ਭਾਰਤੀ ਨੇ ਦੱਸਿਆ ਕਿ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਰੋਗਾਂ ਤੋਂ ਬਚਾਉਣ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਸੈਂਟੀਨਲ ਸਰਵੇਲੈਂਸ ਹਸਪਤਾਲ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਡੇਂਗੂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ਮਾਨਸਾ, ਐਸ.ਡੀ.ਐਚ. ਬੁਢਲਾਡਾ, ਸਰਦੂਲਗੜ੍ਹ ਅਤੇ ਸੀ.ਐਚ.ਸੀ. ਖ਼ਿਆਲਾ ਕਲਾਂ, ਭੀਖੀ, ਬਰੇਟਾ ਅਤੇ ਝੁਨੀਰ ਵਿਖੇ ਵੱਖਰੇ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਮਾਨ ਦਾ ਪ੍ਰਬੰਧ ਪਹਿਲਾਂ ਹੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਪੀ.ਐਚ.ਸੀ. ਖ਼ਿਆਲਾ ਕਲਾਂ ਵਿਖੇ ਗਮਬੂਜੀਆਂ ਮੱਛੀਆਂ ਜੋ ਕਿ ਮੱਛਰਾਂ ਦੇ ਲਾਰਵੇ ਨੂੰ ਖਾਂਦੀਆਂ ਹਨ, ਲਈ ਹੈਂਚਰੀ ਬਣਾਈ ਗਈ ਹੈ, ਜਿਸ ਵਿੱਚ ਮੱਛੀਆਂ ਦੀ ਬਰੀਡ ਤਿਆਰ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਾ ਆਉਣ ਵਾਲੇ ਛੱਪੜਾਂ ਅਤੇ ਟੋਇਆ ਵਿੱਚ ਛੱਡੀਆ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਗਾਂ ਤੋਂ ਬਚਾਓ ਲਈ ਕੂਲਰਾਂ, ਗਮਲਿਆਂ, ਅਤੇ ਫਰਿਜਾਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਕੇ ਰੱਖੋ ਅਤੇ ਟੁੱਟੇ ਬਰਤਨਾਂ, ਡਰੱਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ। ਇਸ ਤੋਂ ਇਲਾਵਾ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ ਜਾਂ ਖੜ੍ਹੇ ਪਾਣੀ ਵਿੱਚ ਹਫ਼ਤੇ ਵਿੱਚ ਇੱਕ ਵਾਰ ਸੜਿਆ ਤੇਲ ਜਾਂ ਮਿੱਟੀ ਦਾ ਤੇਲ ਪਾ ਦਿਓ। ਉਨ੍ਹਾਂ ਦੱਸਿਆ ਕਿ ਕੱਪੜੇ ਅਜਿਹੇ ਪਹਿਨ ਕੇ ਰੱਖੋ ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ। ਮੱਛਰ ਭਜਾਉ ਕਰੀਮਾਂ ਜਾਂ ਤੇਲ ਆਦਿ ਦੀ ਵਰਤੋਂ ਕਰੋ ਅਤੇ ਸੋਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ।

LEAVE A REPLY

Please enter your comment!
Please enter your name here