*ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਜ਼ਰੂਰੀ – ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ*

0
39

 ਮਾਨਸਾ, 17 ਅਗਸਤ(ਸਾਰਾ ਯਹਾਂ/ਚਨਾਂਦੀਪ ਔਲਖ):

ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾਕਟਰ ਹਰਦੀਪ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਐਸ ਕੇ ਡੀ ਪਬਲਿਕ ਸਕੂਲ ਕੋਟਲੀ ਕਲਾਂ ਵਿਖੇ ਹਰ ਸ਼ੁਕਰਵਾਰ -ਡੇਂਗੂ ਤੇ ਵਾਰ ਤਹਿਤ ਡੇਂਗੂ ਅਤੇ ਮਲੇਰੀਆ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਸਿਹਤ ਕਰਮਚਾਰੀ ਲਵਦੀਪ ਸਿੰਘ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਗਮਲੇ ਆਦਿ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਇਸ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ।

ਹਰ ਸ਼ੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ। ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ । ਉਨ੍ਹਾਂ ਦੱਸਿਆ ਡੇਂਗੂ ਬੁਖਾਰ ਏਡੀਜ਼ ਅਜਿਪਟੀ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਡੇਂਗੂ ਬੁਖਾਰ ਦੇ ਲੱਛਣ ਜਿਵੇਂ ਤੇਜ਼ ਬੁਖਾਰ ਤੇਜ਼ ਸਿਰ ਦਰਦ, ਉਲਟੀ ਆਉਣਾ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਇਸ ਦੇ ਲੱਛਣ ਹਨ। ਬੁਖਾਰ ਹੋਣ ਤੇ ਖੂਨ ਦੀ ਜਾਂਚ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਉਣੀ ਚਾਹੀਦੀ ਹੈ।

ਕਰਨਜੀਤ ਸਿੰਘ ਉਪਵੈਦ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਹੋਣ ਤੇ ਇਸ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਸੁਤੀਸ ਕੁਮਾਰ, ਧਰਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

NO COMMENTS