*ਡੇਂਗੂ ਹੌਟਸਪੌਟ ਏਰੀਏ ਵਿੱਚ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ* 

0
55

ਮਾਨਸਾ, 8 ਨਵੰਬਰ (ਸਾਰਾ ਯਹਾਂ/ਚਾਨਣ ਦੀਪ ਸਿੰਘ ਔਲਖ) ਮਾਣਯੋਗ ਸਿਹਤ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਸਿਹਤ ਕਰਮਚਾਰੀਆਂ ਵੱਲੋਂ ਐਂਟੀ ਡੇਂਗੂ ਕੰਪੇਨ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਤਹਿਤ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। 

          ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਖਿਆਲਾ ਕਲਾਂ ਅੰਡਰ ਪੈਂਦੇ ਡੇਂਗੂ ਹੌਟਸਪਾਟ ਏਰੀਏ ਵਿੱਚ ਵੱਖ ਵੱਖ ਸਿਹਤ ਕਰਮਚਾਰੀਆਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਰਾਮ ਕੁਮਾਰ ਸਿਹਤ ਸੁਪਰਵਾਈਜ਼ਰ ਨੰਗਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕਰ ਰਹੀਆਂ ਹਨ ਜਿਨ੍ਹਾਂ ਵਿਚ ਕੂਲਰ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ ਹੋਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਇਸ ਤੋਂ ਇਲਾਵਾ ਭੀਖੀ, ਜੋਗਾ ਫਫੜੇ ਭਾਈਕੇ, ਭੈਣੀ ਬਾਘਾ, ਉਭਾ ਸੈਕਟਰਾਂ ਵਿੱਚ ਵੀ ਸਿਹਤ ਸੁਪਰਵਾਈਜ਼ਰ, ਸਿਹਤ ਕਰਮਚਾਰੀ, ਬ੍ਰੀਡਿੰਗ ਚੈੱਕਰਾਂ ਦੀਆਂ ਟੀਮਾਂ ਨੇ ਡੇਂਗੂ ਹੌਟਸਪੌਟ ਏਰੀਏ ਵਿੱਚ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਇਸ ਮੌਕੇ ਜਗਦੀਸ਼ ਸਿੰਘ, ਲੀਲਾ ਰਾਮ, ਗੁਰਦੀਪ ਸਿੰਘ, ਗੁਰਜੰਟ ਸਿੰਘ, ਖੁਸ਼ਵਿੰਦਰ ਸਿੰਘ, ਸੁਖਪਾਲ ਸਿੰਘ, ਇਕਬਾਲ ਸਿੰਘ, ਪ੍ਰਦੀਪ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਸਿੰਘ, ਹਰਨੈਲ ਸਿੰਘ, ਰਵਿੰਦਰ ਕੁਮਾਰ, ਮਨੋਜ ਕੁਮਾਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

NO COMMENTS