*ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿਖੇ ਡੇਅਰੀ ਸਿਖਲਾਈ ਪ੍ਰੋਗਰਾਮ 11 ਤੋਂ 22 ਜੁਲਾਈ ਤੱਕ*

0
3

ਮਾਨਸਾ, 6 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ): ਡੇਅਰੀ ਵਿਕਾਸ ਵਿਭਾਗ ਵੱਲੋ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 11 ਜੁਲਾਈ ਤੋਂ 22 ਜੁਲਾਈ 2022 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਿਖਲਾਈ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ, ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਕੈਟਲਸ਼ੈੱਡ ਬਣਾਉਣ ਅਤੇ ਦੁਧਾਰੂ ਪਸੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਮਾਨਸਾ ਅਤੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਕਿ ਉਹ 11 ਜੁਲਾਈ ਨੂੰ ਆਪਣੇ ਅਸਲ ਡਾਕੂਮੈਂਟਸ ਅਤੇ ਫੋਟੋ ਕਾਪੀਆਂ ਜਿਵੇਂ ਕਿ ਅੱਠਵੀਂ, ਦਸਵੀਂ ਦਾ ਸਰਟੀਫਿਕੇਟ, ਆਧਾਰ ਕਾਰਡ ਅਤੇ 2 ਪਾਸਪੋਰਟ ਸਾਈਜ ਫੋਟੋਆਂ ਸਮੇਤ ਦਫ਼ਤਰ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿਖੇ ਸਵੇਰੇ 09:00 ਵਜੇ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸੂਆਂ ਦੇ ਸੁਚੱਜੇ ਸੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ ਅਤੇ ਆਟੋਮੈਟਿਕ ਸਾਇਲੇਜ ਵੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਇਸ ਟ੍ਰੇਨਿੰਗ ਦਾ ਲਾਭ ਪੇਂਡੂ ਪੜ੍ਹੇ ਲਿਖੇ ਬੇਰੁਜਗਾਰ ਜਿੰਨ੍ਹਾਂ ਦੀ ਉਮਰ 18 ਤੋਂ 50 ਸਾਲ ਹੋਵੇ, ਇਸ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਕਮਰਾ ਨੰਬਰ 87-88 ਵਿਖੇ ਸੰਪਰਕ ਕੀਤਾ ਸਕਦਾ ਹੈ।

NO COMMENTS