ਡੇਰਾ ਪ੍ਰੇਮੀਆਂ ਨੇ 2500 ਪੌਦੇ ਵੰਡ ਕੇ ਗ੍ਰੀਨ ਦਿਵਾਲੀ ਮਨਾਉਣ ਦਾ ਦਿੱਤਾ ਸੱਦਾ

0
111

ਮਾਨਸਾ 14 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਸਮਾਜ ਦੀ ਸੇਵਾ ਦੇ ਕਾਰਜਾਂ ਵਿੱਚ ਜੁਟੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀਆਂ ਸਰਗਰਮੀਆਂ ਲਗਾਤਾਰ ਜਾਰੀ ਹਨ। ਸੇਵਾਦਾਰਾਂ ਵੱਲੋਂ ਦਿਵਾਲੀ ਦੇ ਦਿਨ ਵਾਤਾਵਰਣ ਦੀ ਸ਼ੁੱਧਤਾ ਲਈ 2500 ਪੌਦੇ ਵੰਡ ਕੇ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਸੀਨੀਅਰ ਅਧਿਕਾਰੀਆਂ ਨੇ ਉਚੇਚੇ ਤੌਰ ‘ਤੇ ਹਾਜ਼ਰ ਹੁੰਦਿਆਂ ਡੇਰਾ ਪ੍ਰੇਮੀਆਂ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ

       ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰ ਮਾਨਸਾ ਵਿਖੇ ਲਗਾਤਾਰ ਸੇਵਾ ਕਾਰਜਾਂ ਵਿੱਚ ਲੱਗੇ ਹੋਏ  ਹਨ। ਡੇਰਾ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਦਿਵਾਲੀ ਦੇ ਦਿਨ ਮਾਨਸਾ ਸ਼ਹਿਰ ਅੰਦਰ ਵੱਖ ਵੱਖ ਕਿਸਮਾਂ ਦੇ 2500 ਪੌਦੇ ਵੰਡ ਕੇ ਆਮ ਲੋਕਾਂ ਨੂੰ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਵਾਤਾਵਰਣ ਗੰਧਲਾ ਹੋਣ ਕਰਕੇ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ  ਹਨ। ਇਸ ਲਈ ਸ਼ੁੱਧ ਅਤੇ ਸਾਫ ਵਾਤਾਵਰਣ ਨੂੰ ਕਾਇਮ ਰੱਖਣ ਲਈ ਚੇਤੰਨ ਹੋਣ ਦੀ ਸਖਤ ਲੋੜ ਹੈ। ਦਿਵਾਲੀ ਦੇ ਦਿਨਾਂ ਦੌਰਾਨ ਸਾਹ, ਦਮਾ, ਅੱਖਾਂ, ਦਿਲ ਅਤੇ ਚਮੜੀ ਆਦਿ ਬਿਮਾਰੀਆਂ ਤੋਂ ਗ੍ਰਸਤ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਪਟਾਖੇ ਆਦਿ ਚੱਲਣ ਕਰਕੇ ਵਾਤਾਵਰਣ ਦੀ ਸ਼ੁੱਧਤਾ ਵਿੱਚ ਕਾਫੀ ਗਿਰਾਵਟ ਆ ਜਾਂਦੀ ਹੈ। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰਾਂ ਵੱਲੋਂ ਦਿਵਾਲੀ ਮੌਕੇ ਪੌਦੇ ਵੰਡ ਕੇ ਬਹੁਤ ਚੰਗਾ ਅਤੇ ਜ਼ਰੂਰਤ ਅਨੁਸਾਰ ਢੁੱਕਵਾਂ ਕਦਮ ਉਠਾਇਆ ਗਿਆ ਹੈ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉੁਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਆਮ ਲੋਕਾਂ ਨੂੰ ਵਾਤਾਵਰਣ ਪ੍ਰਤੀ ਚਿੰਤਤ ਹੋਣ ਦੀ ਅਪੀਲ ਕਰਦਿਆਂ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਬਚਾਉਣ ਲਈ ਆਖਿਆ। ਇਸ ਮੌਕੇ ਉਪ ਕਪਤਾਨ ਪੁਲਿਸ (ਸਬ ਡਵੀਜਨ) ਮਾਨਸਾ ਸ੍ਰ. ਗੁਰਮੀਤ ਸਿੰਘ ਬਰਾੜ ਨੇ ਉਚੇਚੇ ਤੌਰ ‘ਤੇ ਸ਼ਾਮਲ ਹੁੰਦਿਆਂ ਕਿਹਾ ਕਿ ਦਿਨੋਂ ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦੀ ਸਖਤ ਲੋੜ ਹੈ। ਤਿਉਹਾਰਾਂ ਮੌਕੇ ਪਟਾਖੇ ਆਦਿ ਚਲਾਉਣ ਨਾਲ ਵਾਤਾਵਰਣ ਅਸ਼ੁੱਧ ਹੁੰਦਾ ਹੈ ਜੋ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਦਿਵਾਲੀ ਵਾਲੇ ਦਿਨ ਪੌਦੇ ਵੰਡ ਕੇ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ ਦੇਣ ਦਾ ਬਹੁਤ ਪ੍ਰਸ਼ੰਸਾ ਯੋਗ ਉੱਦਮ ਕੀਤਾ ਗਿਆ ਹੈ। ਸ਼ਰਧਾਲੂਆਂ ਵੱਲੋਂ ਵੰਡੇ ਗਏ ਪੌਦੇ ਲੱਗਣ ਨਾਲ ਵਾਤਾਵਰਣ ਸ਼ੁੱਧ ਹੋਵੇਗਾ ਅਤੇ ਇਹ ਕਦਮ ਸਮਾਜ ਅਤੇ ਦੇਸ਼ ਦੀ ਸੱਚੀ ਸੇਵਾ ਹੈ।

ਇਸ ਮੌਕੇ ਥਾਣਾ ਸਿਟੀ 2 ਦੇ ਮੁੱਖ ਅਫਸਰ ਸ਼੍ਰੀ ਹਰਦਿਆਲ ਦਾਸ, ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਰਮਜੀਤ ਕੌਰ, ਫੂਡ ਸੇਫਟੀ ਅਫਸਰ ਸ਼੍ਰੀ ਯੋਗੇਸ਼ ਗੋਇਲ ਅਤੇ ਫੂਡ ਸੇਫਟੀ ਅਫਸਰ ਸ੍ਰੀਮਤੀ ਸੀਮਾ ਰਾਣੀ ਨੇ ਡੇਰਾ ਪ੍ਰੇਮੀਆਂ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਇੰਨ੍ਹਾਂ ਸੇਵਾ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਣ ਲਈ ਕਿਹਾ। ਇੰਨ੍ਹਾਂ ਅਧਿਕਾਰੀਆਂ ਨੇ ਆਖਿਆ ਕਿ ਮਾਨਸਾ ਸ਼ਹਿਰ ਵਿੱਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਨੁੱਖਤਾ ਭਲਾਈ ਦੇ ਕਾਰਜਾਂ ਵਿੱਚ ਅਹਿਮ ਰੋਲ ਨਿਭਾ ਰਹੇ ਹਨ। ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਸੇਵਾ ਦੇ ਕੰਮਾਂ ਵਿੱਚ ਅੱਗੇ ਆਉਣਾ ਚਾਹੀਦਾ ਹੈ।

       ਉਪਰੋਕਤ ਮੌਕੇ ਗੱਲਬਾਤ ਕਰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪ੍ਰਿਤਪਾਲ ਸਿੰਘ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 134 ਮਾਨਵਤਾ ਭਲਾਈ ਦੇ ਕਾਰਜਾਂ ਦੇ ਤਹਿਤ ਹੀ ਮਾਨਸਾ ਵਿਖੇ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ। ਵਾਤਾਰਣ ਦੀ ਸ਼ੁੱਧਤਾ ਕਾਇਮ ਰੱਖਣਾ ਬੇਹੱਦ ਜਰੂਰੀ ਹੈ। ਇਸ ਲਈ ਦਿਵਾਲੀ ਮੌਕੇ ਪਟਾਖੇ ਚਲਾਉਣ ਦੀ ਬਜਾਏ ਰੁੱਖ ਲਗਾਉਣ ਲਈ ਆਮ ਲੋਕਾਂ ਨੂੰ ਪ੍ਰੇਰਣ ਹਿੱਤ ਪੌਦਿਆਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।

       ਇਸ ਮੌਕੇ 15 ਮੈਂਬਰ ਅੰਮ੍ਰਿਤਪਾਲ ਸਿੰਘ, ਤਰਸੇਮ ਚੰਦ ਤੇ ਰਾਕੇਸ਼ ਕੁਮਾਰ, ਨਾਮ ਜਾਮ ਸੰਮਤੀ ਦੇ ਜਿਲ੍ਹਾ ਜਿੰਮੇਵਾਰ ਨਰੇਸ਼ ਕੁਮਾਰ, ਖੂਨ ਦਾਨ ਸੰਮਤੀ ਦੇ ਜਿਲ੍ਹਾ ਜਿੰaਮੇਵਾਰ ਡਾ. ਜੀਵਨ ਕੁਮਾਰ, ਨੇਤਰਦਾਨ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਡਾ. ਕ੍ਰਿਸ਼ਨ ਸੇਠੀ, ਬਜ਼ੁਰਗ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਇੰਸਪੈਕਟਰ ਬੁੱਧ ਰਾਮ ਸ਼ਰਮਾ ਤੇ ਸ਼ਹਿਰੀ ਭੰਗੀਦਾਸ ਠੇਕੇਦਾਰ ਗੁਰਜੰਟ ਸਿੰਘ ਤੋਂ ਇਲਾਵਾ ਐਲ.ਆਈ.ਸੀ. ਦੇ ਵਿਕਾਸ ਅਫਸਰ ਬਿਲਾਸ ਚੰਦ, ਸੇਵਾ ਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਾਜਰ ਸਿੰਘ, ਖੁਸ਼ਵੰਤ ਸਿੰਘ, ਰਮੇਸ਼ ਕੁਮਾਰ ਅੰਕੁਸ਼ ਲੈਬ, ਸੁਭਾਸ਼ ਕੁਮਾਰ, ਰਾਮ ਪ੍ਰਸ਼ਾਦ ਰੁਸਤਮ, ਰਾਮ ਪ੍ਰਤਾਪ ਸਿੰਘ, ਰਮੇਸ਼ ਕੁਮਾਰ ਗੱਬਰ, ਜੁਗਲ ਕਿਸ਼ੋਰ, ਬਿੰਦਰ ਸਿੰਘ ਪਰਵਾਨਾ, ਮਨੀਸ਼ ਕੁਮਾਰ, ਸੁਨੀਲ ਕੁਮਾਰ, ਰੋਹਿਤ, ਬਲੌਰ ਸਿੰਘ, ਹਰਨੇਕ ਸਿੰਘ, ਸੁਨੀਲ ਕੁਮਾਰ, ਜਤਿੰਦਰ ਸ਼ਰਮਾ, ਹੰਸ ਰਾਜ, ਖਿੱਚੀ ਟੇਲਰ, ਅਮਿਤ ਅਤੇ ਸ਼ਗਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here