ਡੇਰਾ ਪ੍ਰੇਮੀਆਂ ਵੱਲੋਂ ਸ਼ਹਿਰ ਦੀਆਂ ਵੱਖ ਵੱਖ 10 ਇਮਾਰਤਾਂ ਨੂੰ ਕੀਤਾ ਗਿਆ ਸੈਨੇਟਾਈਜ

0
140

ਮਾਨਸਾ 19 ਮਈ (ਸਾਰਾ ਯਹਾ/ਹੀਰਾ ਸਿੰਘ ਮਿੱਤਲ ) ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਸੇਵਾ ਕਾਰਜਾਂ ਵਿੱਚ ਸਰਗਰਮੀ ਨਾਲ ਜੁਟੇ ਸਥਾਨਕ ਡੇਰਾ ਪ੍ਰੇਮੀਆਂ ਵੱਲੋਂ 18 ਮਈ ਸੋਮਵਾਰ ਨੂੰ ਮਾਨਸਾ ਸ਼ਹਿਰ ਦੀਆਂ ਵੱਖ ਵੱਖ 10 ਇਮਾਰਾਤਾਂ ਨੂੰ ਸੈਨੇਟਾਈਜ ਕੀਤਾ ਗਿਆ। ਇਸ ਸੇਵਾ ਕਾਰਜ ਦੀ ਸ਼ੁਰੂਆਤ ਨਗਰ ਕੌਂਸਲ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਵੱਲੋਂ ਕਰਵਾਈ ਗਈ। ਡੇਰਾ ਸ਼ਰਧਾਲੂਆਂ ਵੱਲੋਂ 22 ਮਾਰਚ ਤੋਂ ਆਮ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ 3078 ਮਾਸਕ ਵੀ ਵੰਡੇ ਜਾ ਚੁੱਕੇ ਹਨ।

                   ਕਰੋਨਾ ਮਹਾਂਮਾਰੀ ਦੇ ਇਸ ਚੱਲ ਰਹੇ ਦੌਰ ਵਿੱਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜਰੂਰਤ ਮੁਤਾਬਕ ਸੁਚੱਜੀਆਂ ਸੇਵਾਵਾਂ ਰਾਂਹੀ ਸੇਵਾ ਕਾਰਜਾਂ ਵਿੱਚ ਜੁਟੇ ਹੋਏ ਹਨ। ਇਸੇ ਤਹਿਤ 18 ਮਈ ਸੋਮਵਾਰ ਨੂੰ ਡੇਰਾ ਪ੍ਰੇਮੀਆਂ ਵੱਲੋਂ ਮਾਨਸਾ ਸ਼ਹਿਰ ਦੇ ਰੇਲਵੇ ਸਟੇਸ਼ਨ, ਰੇਲਵੇ ਪੁਲਿਸ ਚੌਂਕੀ, ਤ੍ਰਿਵੈਣੀ ਮੰਦਰ, ਨਾਨਕ ਮੱਲ ਧਰਮਸ਼ਾਲਾ, ਥਾਣਾ ਸਿਟੀ-1, ਸਿਟੀ ਟ੍ਰੈਫਿਕ ਪੁਲਿਸ ਦਫਤਰ, ਐਸ.ਡੀ. ਕੰਨਿਆ ਕਾਲਜ, ਨਹਿਰੂ ਯੁਵਾ ਕੇਂਦਰ, ਟਿਊਬਵੈਲ ਕਾਰਪੋਰੇਸ਼ਨ ਦਫਤਰ ਅਤੇ ਬਲਾਕ ਵਿਕਾਸ ਤੇ ਪੰਚਾਇਚ ਅਫਸਰ ਦੇ ਦਫਤਰ ਦੀਆਂ ਇਮਾਰਤਾਂ ਨੂੰ ਸੈਨੇਟਾਈਜ ਕੀਤਾ ਗਿਆ। ਇਸ ਸੇਵਾ ਕਾਰਜ ਦੀ ਸ਼ੁਰੂਆਤ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਵੱਲੋਂ ਕਰਵਾਈ ਗਈ।

                             ਰੇਲਵੇ ਸਟੇਸ਼ਨ ਦੀ ਇਮਾਰਤ ਨੂੰ ਸੈਨੇਟਾਈਜ ਕਰਨ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਕਿਹਾ ਕਿ ਕਰੋਨਾ ਕਹਿਰ ਤੋਂ ਇਲਾਵਾ ਹੋਰ ਭਿਆਨਕ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਮੇਂ ਦੀ ਲੋੜ ਅਨੁਸਾਰ ਬਹੁਤ ਸ਼ਲਾਘਾਯੋਗ ਹਨ। ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਦੇਖਦੇ ਆ ਰਹੇ ਹਨ ਕਿ ਡੇਰਾ ਪ੍ਰੇਮੀ 22 ਮਾਰਚ ਤੋਂ ਲਗਾਤਾਰ ਲੋੜਵੰਦਾਂ ਨੂੰ ਭੋਜਨ ਵੰਡਣ, ਸੁੱਕਾ ਰਾਸ਼ਨ ਦੇਣ, ਇਮਾਰਤਾਂ ਨੂੰ ਸੈਨੇਟਾਈਜ ਕਰਨ, ਮਾਸਕ ਵੰਡਣ, ਸੈਨੇਟਾਈਜਰ ਮੁਹੱਈਆ ਕਰਵਾਉਣ ਆਦਿ ਸਮੇਤ ਬਹੁਤ ਸਾਰੇ ਭਲਾਈ ਕਾਰਜਾਂ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਹਿੱਤ ਵਿੱਚ ਨਿਭਾਈਆਂ ਜਾ ਰਹੀਆਂ ਇਹ ਮੱਹਤਵਪੂਰਨ ਸੇਵਾਵਾਂ ਭਰਵੀਂ ਪ੍ਰਸੰਸਾ ਦੇ ਯੋਗ ਹਨ। ਉਨ੍ਹਾਂ ਇਹ ਨਿਸਵਾਰਥ ਸੇਵਾ ਦੇ ਕੰਮਾਂ ਨੂੰ ਲਗਾਤਾਰ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ ਵੱਲੋਂ ਵੀ ਡੇਰਾ ਪ੍ਰੇਮੀਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਸ਼ਹਿਰ ਦੀਆਂ ਇਮਾਰਤਾਂ ਨੂੰ ਸੈਨੇਟਾਈਜ ਕਰਨ ਨਾਲ ਇਲਾਕੇ ਦੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਅਤੇ ਵਾਈਰਸ ਆਦਿ ਦੇ ਖਤਰੇ ਤੋਂ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਨੂੰ ਇਸ ਸੰਕਟ ਦੇ ਸਮੇਂ ਵਿੱਚ ਸੇਵਾ ਕਾਰਜਾਂ ਵਿੱਚ ਮੋਹਰੀ ਰੋਲ ਨਿਭਾਉਂਦਿਆਂ ਹਰ ਥਾਂ ’ਤੇ ਦੇਖਿਆ ਜਾ ਰਿਹਾ ਹੈ।

                   ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪ੍ਰਿਤਪਾਲ ਸਿੰਘ ਇੰਸਾਂ, 15 ਮੈਂਬਰ ਅੰਮ੍ਰਿਤਪਾਲ ਸਿੰਘ ਤੇ ਰਾਕੇਸ਼ ਕੁਮਾਰ ਅਤੇ ਨਾਮ ਜਾਮ ਸੰਮਤੀ ਦੇ ਜਿਲ੍ਹਾ ਜਿੰਮੇਵਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਦੀ ਸਹਿਮਤੀ ਨਾਲ ਡੇਰਾ ਪ੍ਰੇਮੀ ਦੋ ਮਹੀਨਿਆਂ ਤੋਂ ਲਗਾਤਾਰ ਸੇਵਾ ਕਰਦੇ ਆ ਰਹੇ ਹਨ। ਲਾਕਡਾਊਨ ਅਤੇ ਕਰਫਿਊ ਦੇ ਸਮੇਂ ਹਰ ਰੋਜ ਤਿੰਨ ਸੌ ਲੋਕਾਂ ਨੂੰ ਤਿੰਨ ਸਮੇਂ ਦਾ ਭੋਜਨ ਦੇਣ, ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਣ, ਲੋੜ ਵਾਲੀਆਂ ਇਮਾਰਤਾਂ ਨੂੰ ਸੈਨੇਟਾਈਜ ਕਰਨ ਤੋਂ ਇਲਾਵਾ ਹੁਣ ਤੱਕ 3078 ਆਮ ਲੋਕਾਂ ਨੂੰ ਕੱਪੜੇ ਦੇ ਬਣੇ ਹੋਏ ਮਾਸਕ ਵੰਡਕੇ ਉਨ੍ਹਾਂ ਨੂੰ ਕਰੋਨਾ ਵਾਈਰਸ ਤੋਂ ਬਚਾਉਣ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਿੱਖਿਆ ਅਤੇ ਪ੍ਰੇਰਨਾ ਸਦਕਾ ਇਹ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ। ਜਿਲ੍ਹਾ ਪ੍ਰਸ਼ਾਸ਼ਨ ਮਾਨਸਾ ਨੂੰ ਜਿੱਥੇ ਵੀ ਜਰੂਰਤ ਹੋਵੇਗੀ, ਸੇਵਾਦਾਰ ਉੱਥੇ ਸੇਵਾਵਾਂ ਨਿਭਾਉਣ ਲਈ ਤਿਆਰ ਹਨ।

                   ਇਸ ਮੌਕੇ 15 ਮੈਂਬਰ ਤਰਸੇਮ ਚੰਦ ਤੇ ਗੁਲਾਬ ਸਿੰਘ, ਨੇਤਰਦਾਨ ਸੰਮਤੀ ਦੇ ਜਿਲ੍ਹਾ ਜਿੰਮੇਵਾਰ ਡਾ. ਕ੍ਰਿਸ਼ਨ ਸੇਠੀ, ਬਜੁਰਗ ਸੰਮਤੀ ਦੇ ਜਿੰਮੇਵਾਰ ਇੰਸਪੈਕਟਰ ਬੁੱਧ ਰਾਮ ਸ਼ਰਮਾ, ਸ਼ਹਿਰੀ ਭੰਗੀਦਾਸ ਠੇਕੇਦਾਰ ਗੁਰਜੰਟ ਸਿੰਘ ਅਤੇ ਸੇਵਾ ਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਾਜਰ ਸਿੰਘ ਤੋਂ ਇਲਾਵਾ ਜੀਵਨ ਕੁਮਾਰ, ਐਲ.ਆਈ.ਸੀ. ਅਫਸਰ ਬਿਲਾਸ ਚੰਦ, ਰਾਕੇਸ਼ ਕੁਮਾਰ, ਰਾਜੇਸ਼ ਕੁਮਾਰ, ਗੁਰਦੀਪ ਸਿੰਘ, ਪਿਆਰਾ ਸਿੰਘ, ਰਮੇਸ਼ ਕੁਮਾਰ (ਅੰਕੁਸ਼ ਲੈਬ), ਸੁਨੀਲ ਕੁਮਾਰ, ਸੁਖਵਿੰਦਰ ਸਿੰਘ, ਖੁਸ਼ਵੰਤ ਪਾਲ, ਖਿੱਚੀ ਟੇਲਰ, ਵਿਜੈ ਕੁਮਾਰ, ਸ਼ੰਮੀ, ਸੁਭਾਸ਼ ਕੁਮਾਰ, ਸਵਰਨ ਸਿੰਘ, ਅਤੇ ਡਾ. ਕ੍ਰਿਸ਼ਨ ਵਰਮਾ ਆਦਿ ਸਮੇਤ ਹੋਰ ਸੇਵਾਦਾਰ ਹਾਜਰ ਸਨ।

ਬਾਕਸ ਲਈ

ਇਨ੍ਹਾਂ ਅਧਿਕਾਰੀਆਂ ਨੇ ਸੇਵਾ ਕਾਰਜਾਂ ਦੀ ਕੀਤੀ ਭਰਵੀਂ ਸ਼ਲਾਘਾ

          ਡੇਰਾ ਸੱਚਾ ਸੌਦਾ ਤੇ ਸ਼ਰਧਾਲੂਆਂ ਵੱਲੋਂ 18 ਮਈ ਨੂੰ ਸੈਨੇਟਾਈਜ ਕੀਤੀਆਂ ਗਈਆਂ ਇਮਾਰਤਾਂ ’ਤੇ ਟਿੱਪਣੀ ਕਰਦਿਆਂ ਰੇਲਵੇ ਪੁਲਿਸ ਚੌਂਕੀ ਦੇ ਇੰਚਾਰਜ ਥਾਣੇਦਾਰ ਜਗਜੀਤ ਸਿੰਘ, ਸਟੇਸ਼ਨ ਸੁਪਰਡੈਂਟ ਆਰ.ਸੀ. ਮੀਨਾ, ਤ੍ਰਿਵੈਣੀ ਮੰਦਰ ਦੇ ਪ੍ਰਧਾਨ ਅਸ਼ੋਕ ਲਾਲੀ, ਨਾਨਕ ਮੱਲ ਧਰਮਸ਼ਾਲਾ ਦੇ ਚੇਅਰਮੈਨ ਰੁਲਦੂ ਰਾਮ ਬਾਂਸਲ, ਪ੍ਰਧਾਨ ਪਰਮਜੀਤ ਜਿੰਦਲ, ਥਾਣਾ ਸਿਟੀ-1 ਦੇ ਐਸ.ਐਚ.ਓ. ਸੁਖਜੀਤ ਸਿੰਘ, ਟ੍ਰੈਫਿਕ ਪੁਲਿਸ ਦੇ ਇੰਚਾਰਜ ਜਸਵਿੰਦਰ ਸਿੰਘ, ਐਸ.ਡੀ. ਕੰਨਿਆ ਕਾਲਜ ਦੇ ਪ੍ਰਧਾਨ ਅੰਮ੍ਰਿਤਪਾਲ ਗੋਇਲ, ਸੈਕਟਰੀ ਬਲਰਾਮ ਸ਼ਰਮਾ, ਪ੍ਰਿੰਸੀਪਲ ਜਗਮੋਹਨੀ ਗਾਬਾ, ਨਹਿਰੂ ਯੁਵਾ ਕੇਂਦਰ ਦੇ ਸਟੇਟ ਲੇਖਾਕਾਰ ਸੰਦੀਪ ਘੰਡ, ਟਿਊਬਵੈਲ ਕਾਰਪੋਰੇਸ਼ਨ ਦੇ ਐਕਸੀਅਨ ਅਵਤਾਰ ਸਿੰਘ, ਸੁਪਰਡੈਂਟ ਨਵਜੋਤ ਸਿੰਘ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਜਨੀਸ਼ ਗਰਗ ਨੇ ਕਿਹਾ ਕਿ ਕਰੋਨਾ ਦੇ ਡਰ ਕਾਰਨ ਇਕ ਪਾਸੇ ਲੋਕ ਘਰਾਂ ਤੋਂ ਬਾਹਰ ਆਉਣ ਤੋਂ ਵੀ ਡਰ ਰਹੇ ਹਨ, ਦੂਜੇ ਪਾਸੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਸੇਵਾ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ 22 ਮਾਰਚ ਤੋਂ ਲਗਾਤਾਰ ਸੇਵਾ ਕਾਰਜਾਂ ਵਿੱਚ ਮੋਹਰੀ ਹੋ ਕੇ ਡੇਰਾ ਪ੍ਰੇਮੀ ਇਨਸਾਨੀ ਫਰਜ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਇਹ ਸੇਵਾ ਕਾਰਜ ਲਗਾਤਾਰ ਚੱਲਦੇ ਰੱਖਣਾ ਸਮੇਂ ਦੀ ਲੋੜ ਹੈ।

LEAVE A REPLY

Please enter your comment!
Please enter your name here