
(ਸਾਰਾ ਯਹਾਂ/ਬਿਊਰੋ ਨਿਊਜ਼ ) : ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਸਮੇਤ 4 ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਫ਼ਰੀਦਕੋਟ ਦੇ 2 ਤੇ ਮੋਗਾ ਦਾ 1 ਨੌਜਵਾਨ ਸ਼ਾਮਲ ਹੈ
2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਉਰਫ਼ ਰਾਜੂ ਦੇ ਕਤਲ ਮਾਮਲੇ ਵਿੱਚ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਸਮੇਤ ਕੁੱਲ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ।
ਗੋਲਡੀ ਬਰਾੜ ਤੋਂ ਇਲਾਵਾ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਸੁਸਾਇਟੀ ਨਗਰ ਫਰੀਦਕੋਟ, ਭੁਪਿੰਦਰ ਸਿੰਘ ਗੋਲਡੀ ਵਾਸੀ ਸ਼ਹੀਦ ਬਲਵਿੰਦਰ ਸਿੰਘ ਨਗਰ ਅਤੇ ਹਰਜਿੰਦਰ ਸਿੰਘ ਉਰਫ ਰਾਜੂ ਵਾਸੀ ਮੋਗਾ ਦੇ ਪਿੰਡ ਮੁਨਾਵਾ ਦੇ ਨਾਂ ਸ਼ਾਮਲ ਹਨ।
