*ਡੈਮੋਕਰੈਟਿਕ ਟੀਚਰਜ ਫਰੰਟ ਪੰਜਾਬ ਵੱਲੋਂ ਪਦ  ਉਨਤ ਅਧਿਆਪਕਾਂ ਨੂੰ  ਸਹੀ ਸਟੇਸ਼ਨ ਚੋਣ ਨਾ ਦੇਣ ਖ਼ਿਲਾਫ਼  ਸੰਧਵਾਂ ਦੇ ਘਰ ਵੱਲ ਰੋਸ ਮਾਰਚ ਦਾ ਐਲਾਨ। ਤਿੰਨ ਜ਼ਿਲ੍ਹਿਆਂ ਦੇ ਹੜਤਾਲੀ ਅਧਿਆਪਕਾਂ ਦੀ ਤਨਖਾਹ ਕਟੌਤੀ ਖ਼ਿਲਾਫ਼ ਰੋਸ*

0
15

ਮਾਨਸਾ 6 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਪਿਛਲੇ 25 ਸਾਲਾਂ ਤੋਂ ਵਿਭਾਗੀ ਤਰੱਕੀਆਂ  ਦੇ ਹੱਕਦਾਰ ਅਤੇ ਸਰਕਾਰੀ ਬੇਰੁਖੀ ਦਾ ਸ਼ਿਕਾਰ  ਪ੍ਰਾਇਮਰੀ ਵਿਭਾਗ ਵਿੱਚ ਕੰਮ ਕਰਦੇ  ਈ.ਟੀ.ਟੀ. ਕਾਡਰ  ਦੇ ਤਰੱਕੀ ਤੋਂ ਵਾਂਝੇ ਅਧਿਆਪਕਾਂ ਨੂੰ  ਲੰਬੀ ਉਡੀਕ ਅਤੇ ਖੱਜਲ ਖ਼ੁਆਰੀ ਤੋਂ ਬਾਅਦ ਤਰੱਕੀ ਦੇਂਣ ਸਮੇਂ ਪੰਜਾਬ  ਸਰਕਾਰ ਦੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ  ਵੱਲੋਂ ਧੱਕੇ  ਨਾਲ  ਇਨ੍ਹਾਂ  ਅਧਿਆਪਕਾਂ ਨੂੰ ਆਪਣੇ ਪਿੱਤਰੀ ਜ਼ਿਲਿਆਂ ਤੋਂ ਬਾਹਰ  ਦੂਰ ਦੁਰਾਡੇ ਸਟੇਸ਼ਨ  ਦਿੱਤੇ ਗਏ ਹਨ।  ਵਿਭਾਗ  ਦੀ ਧੱਕੇਸ਼ਾਹੀ ਖ਼ਿਲਾਫ਼ ਅਧਿਆਪਕਾਂ ਵਿੱਚ ਭਾਰੀ ਰੋਸ ਫ਼ੈਲ  ਗਿਆ। ਪ੍ਰਤਿਨਿਧ ਅਧਿਆਪਕ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਵਿਭਾਗ  ਦੀ ਤਰੱਕੀ ਨੀਤੀ ਦਾ ਜ਼ੋਰਦਾਰ ਵਿਰੋਧ ਕਰਦਿਆਂ  ਇਸ  ਖ਼ਿਲਾਫ਼ ਲਗਾਤਾਰ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ  ਵਿਭਾਗ ਦੀਆਂ ਤਾਨਾਸ਼ਾਹੀ ਨੀਤੀਆਂ ਦੀ ਜੋਰਦਾਰ  ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖ਼ੇਤਰ ਵਿਚ ਇਨਕਲਾਬੀ ਤਬਦੀਲੀ ਦੀਆਂ ਟਾਹਰਾਂ ਮਾਰਨ ਵਾਲੀ ਪੰਜਾਬ ਸਰਕਾਰ ਦਾ ਹੀਜ -ਪਿਆਜ ਲੋਕਾਂ ਸਾਹਮਣੇ ਬੁਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ। ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਨਵੀਂ ਸਿੱਖਿਆ  ਨੀਤੀ  2020   ਨੂੰ ਲਾਗੂ ਕਰਦਿਆਂ  ਲੱਗਭਗ 2400 ਮਿਡਲ ਸਕੂਲਾਂ  ਨੂੰ ਹਾਈ ਸਕੂਲਾਂ ਵਿਚ ਮਰਜ਼  ਕਰਨ ਦਾ ਫੈਸਲਾ ਕੀਤਾ ਜਾ ਚੁੱਕਾ ਹੈ। ਜਿਸ  ਤਹਿਤ ਪੇਂਡੂ ਖੇਤਰ ਦੇ ਲੋੜਵੰਦ ਵਿਦਿਆਰਥੀਆਂ ਦੇ ਭਵਿੱਖ  ਨੂੰ  ਖ਼ਤਰਾ ਖੜ੍ਹਾ ਹੋ ਗਿਆ ਹੈ।ਉਨ੍ਹਾਂ ਕਿਹਾ ਪਹਿਲਾਂ  ਹੀ ਘੱਟ ਗਿਣਤੀ ਵਿਦਿਆਰਥੀਆਂ ਦੀ ਆੜ ਹੇਠ 800 ਪ੍ਰਾਇਮਰੀ ਸਕੂਲਾਂ ਨੂੰ  ਜਿੰਦਰੇ ਮਾਰੇ ਜਾ ਚੁੱਕੇ ਹਨ। ਅਧਿਆਪਕ ਆਗੂਆਂ ਨੇ ਤਰੱਕੀ ਨੀਤੀ ਦੀ ਜੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਤਰੱਕੀ ਦੇਣ ਦੀ ਥਾਂ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਦੇਂਣ ਸਮੇਂ ਅਧਿਆਪਕਾਂ ਨੂੰ ਪਹਿਲਾਂ ਸਕੂਲ ਆਫ ਐਮੀਨੈਂਸ ਅਤੇ ਫਿਰ ਜ਼ਿਲ੍ਹਾ ਸਿੱਖਿਆ ਸੰਸਥਾਵਾਂ ਵਿੱਚ  ਇਸ ਤੋਂ ਬਾਅਦ ਵੱਧ  ਗਿਣਤੀ ਵਿਦਿਆਰਥੀਆਂ ਵਾਲੇ ਸਕੂਲਾਂ ਵਿੱਚ  ਸਟੇਸ਼ਨ ਲੈਣ ਲਈ ਮਜਬੂਰ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਵਿਭਾਗ ਦੀ ਜ਼ੁਬਾਨੀ- ਕਲਾਮੀ ਤਰੱਕੀ ਨੀਤੀ ਦੀ ਜੋਰਦਾਰ  ਨਿਖੇਧੀ ਕਰਦਿਆਂ ਕਿਹਾ ਪੇਂਡੂ ਖੇਤਰ ਦੇ ਹਾਈ ਅਤੇ ਮਿਡਲ ਸਕੂਲਾਂ ਵਿਚ ਖਾਲੀ ਅਸਾਮੀਆਂ ਨੂੰ ਜਬਰੀ ਲੁਕਾ ਕੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਲੱਗਭਗ ਪਿਛਲੇ  ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਤਰੱਕੀ ਦੇ ਨਾਲ਼ ਨਾਲ ਸਜਾ ਵੀ ਦਿੱਤੀ ਗਈ ਹੈ। ਉਨ੍ਹਾਂ  ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਦੌਰਾਨ 11 ਜਨਵਰੀ ਨੂੰ  ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਇਨਸਾਫ਼ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਅਤੇ ਭਰਾਤਰੀ ਜਥੇਬੰਦੀਆਂ ਨੂੰ  ਹੱਕ ਸੱਚ ਦੀ ਲੜਾਈ  ਵਿਚ ਡਟਵੀਂ ਹਮਾਇਤ ਦੇਣ  ਅਪੀਲ ਕੀਤੀ।ਇਸ ਮੌਕੇ ਨਵਜੋਸ਼ ਸਪੋਲੀਆ, ਗੁਰਦੀਪ ਬਰਨਾਲਾ , ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ |

LEAVE A REPLY

Please enter your comment!
Please enter your name here