*ਡੋਰ ਸਟੈਪ ਡਲਿਵਰੀ ਸੇਵਾ ਰਾਹੀਂ ਹੁਣ ਰਜਿਸਟ੍ਰੇਸ਼ਨ ਵਾਲੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਨੇ ਪ੍ਰਸ਼ਾਸਨਿਕ ਸੇਵਾਵਾਂ-ਡਿਪਟੀ ਕਮਿਸ਼ਨਰ*

0
28

ਮਾਨਸਾ, 05 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਡੋਰ ਸਟੈਪ ਡਲਿਵਰੀ ਸੇਵਾ ਰਾਹੀਂ 1076 ਹੈਲਪਲਾਈਨ ਨੰਬਰ ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਭਾਵ ਇੰਨ੍ਹਾਂ 43 ਪ੍ਰਕਾਰ ਦੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰ ਵਿਖੇ ਜਾਣ ਦੀ ਜ਼ਰੂਰਤ ਨਹੀਂ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਲਿਵਰੀ ਸੇਵਾ ਲਈ ਸਰਕਾਰੀ ਨਾਗਰਿਕ ਨੂੰ ਆਪਣੇ ਘਰ ਬੁਲਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੇਵਾਵਾਂ ਰਜਿਸਟ੍ਰੇਸ਼ਨ ਕਰਵਾਉਣ ’ਤੇ ਉਸੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਸਰਕਾਰੀ ਨੁਮਾਇੰਦਾ ਰਜਿਸਟ੍ਰੇਸ਼ਨ ਕਰਵਾਉਣ ਵਾਲੇੇ ਦਿਨ ਹੀ ਤੁਹਾਡੇ ਘਰ ਪਹੁੰਚ ਕੇ ਤੁਹਾਡੀ ਸੇਵਾ ਅਪਲਾਈ ਕਰੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਜਮਾਂਬੰਦੀ ਕਢਵਾਉਣ ਸਬੰਧੀ, ਜ਼ਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਲਈ ਸੇਵਾ ਕੇਂਦਰ ’ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।

NO COMMENTS