
ਚੰਡੀਗੜ•/ਬਠਿੰਡਾ, 25 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਅੱਜ ਇੱਥੋਂ 80 ਬੱਸਾਂ ਨੂੰ ਰਵਾਨਾ ਕੀਤਾ ਗਿਆ ਜੋ ਕਿ ਇੰਨ•ਾਂ ਸ਼ਰਧਾਲੂਆਂ ਨੂੰ ਸੜਕ ਰਾਸਤੇ ਵਾਪਿਸ ਲੈ ਕੇ ਆਉਣਗੀਆਂ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸ਼ਰਧਾਲੂਆਂ ਨੂੰ ਲੈਣ ਜਾ ਰਹੇ ਅਮਲੇ ਜਿਸ ਵਿਚ ਡਰਾਇਵਰ ਕੰਡਕਟਰਾਂ ਤੋਂ ਇਲਾਵਾ ਪੁਲਿਸ ਦੇ ਜਵਾਨ ਸ਼ਾਮਿਲ ਹਨ ਦੀ ਹੌਂਸਲਾ ਅਫਜਾਈ ਕੀਤੀ।
ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਇੰਨ•ਾਂ ਵਿਚ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੀਆਂ ਏਸੀ ਬੱਸਾਂ ਸ਼ਾਮਿਲ ਹਨ। ਇਹ ਬਸਾਂ ਸ਼ਰਧਾਲੂਆਂ ਨੂੰ ਬਿਲਕੁਲ ਮੁਫ਼ਤ ਲੈ ਕੇ ਆਉਣਗੀਆਂ ਅਤੇ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਉਨ•ਾਂ ਨੇ ਕਿਹਾ ਕਿ ਹਰੇਕ ਬੱਸ ਵਿਚ ਤਿੰਨ ਡਰਾਇਵਰ, ਇਕ ਕੰਡਕਟਰ ਅਤੇ ਇਕ ਪੁਲਿਸ ਜਵਾਨ ਦੀ ਤਾਇਨਾਤੀ ਕੀਤੀ ਗਈ ਹੈ। ਆਉਣ ਜਾਣ ਦਾ ਇਹ ਬੱਸ 3300 ਕਿਲੋਮੀਟਰ ਤੋਂ ਜਿਆਦਾ ਦਾ ਸਫਰ ਤੈਅ ਕਰੇਗੀ। ਉਨ•ਾਂ ਨੇ ਦੱਸਿਆ ਕਿ ਤਖਤ ਸ੍ਰੀ ਹਜੂਰ ਸਾਹਿਬ ਵਿਖ ਗਏ ਸ਼ਰਧਾਲੂ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਫਸ ਗਏ ਸਨ। ਇੰਨ•ਾਂ ਸ਼ਰਧਾਲੂਆਂ ਦੀ ਗਿਣਤੀ 3200 ਦੇ ਲਗਭਗ ਹੈ।
ਸ: ਬਾਦਲ ਨੇ ਇਸ ਮੌਕੇ ਡਰਾਇਵਰਾਂ, ਕੰਡਕਟਰਾਂ ਅਤੇ ਪੁਲਿਸ ਜਵਾਨਾਂ ਨੂੰ ਕਿਹਾ ਕਿ ਇਹ ਸਮਾਂ ਸਾਡੇ ਸਭ ਲਈ ਚੁਣੌਤੀ ਵਾਲਾ ਹੈ ਪਰ ਅਸੀਂ ਆਪਣੇ ਜੋਸ਼, ਜਜਬੇ ਅਤੇ ਅਨੁਸਾਸਨ ਨਾਲ ਇਸ ਮੁਸਕਿਲ ਤੇ ਜਿੱਤ ਹਾਸਲ ਕਰਾਂਗੇ। ਉਨ•ਾਂ ਨੇ ਉਨ•ਾਂ ਨੂੰ ਸਫਰ ਦੌਰਾਨ ਸਾਰੀਆਂ ਸਾਵਧਾਨੀਆਂ ਵਰਤਨ ਲਈ ਵੀ ਕਿਹਾ। ਉਨ•ਾਂ ਨੇ ਦੱਸਿਆ ਕਿ ਇੰਨ•ਾਂ ਸ਼ਰਧਾਲੂਆਂ ਦੀ ਵਾਪਸੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਕਰਕੇ ਕਰਵਾਈ ਹੈ। ਉਨ•ਾਂ ਨੇ ਇਸ ਮੌਕੇ ਨੋਡਲ ਅਫ਼ਸਰ ਨੂੰ ਆਪਣੀ ਨਿੱਜੀ ਨੰਬਰ ਵੀ ਦਿੱਤਾ ਅਤੇ ਕਿਹਾ ਕਿ ਰਾਸਤੇ ਵਿਚ ਕਿਤੇ ਵੀ ਕੋਈ ਰੁਕਾਵਟ ਆਵੇ ਤਾਂ ਉਨ•ਾਂ ਨਾਲ ਰਾਬਤਾ ਕਰ ਲਿਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਘਰ ਪਰਤਨ ਵਿਚ ਕਿਤੇ ਵੀ ਕੋਈ ਮੁਸਕਿਲ ਨਾ ਹੋਵੇ।
ਇਸ ਮੌਕੇ ਆਰ.ਟੀ.ਏ. ਊਦੇਦੀਪ ਸਿੰਘ, ਜੀਐਮ ਪੀਆਰਟੀਸੀ ਰਮਨ ਸ਼ਰਮਾ ਅਤੇ ਜੀਐਮ ਪੰਜਾਬ ਰੋਡਵੇਜ ਜਸਵਿੰਦਰ ਸਿੰਘ ਚਹਿਲ ਵੀ ਹਾਜਰ ਸਨ।
