*ਤਜਿੰਦਰ ਬੱਗਾ ਨੂੰ ਹਿਰਾਸਤ ‘ਚ ਲੈਣ ਦਾ ਮਾਮਲਾ : ਪੰਜਾਬ ਦੀ AAP ਨੇ ਗੁੰਡਾਗਰਦੀ ਸ਼ੁਰੂ ਕਰ ਦਿਤੀ ਹੈ : ਸੁਖਬੀਰ ਬਾਦਲ*

0
40

ਚੰਡੀਗੜ੍ਹ 06,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਜਿੰਦਰ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਦਿਲੀ ਵਿਚੋਂ ਹਿਰਾਸਤ ਵਿਚ ਲਏ ਜਾਣ ‘ਤੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਗੁੰਡਾਗਰਦੀ ਸ਼ੁਰੂ ਕਰ ਦਿਤੀ ਹੈ। ਦੂਜੇ ਸੂਬਿਆਂ ਵਿਚੋਂ ਪੰਜਾਬ ਪੁਲਿਸ ਦਾ ਸਹਾਰਾ ਲੈ ਕੇ ਚੁੱਕਿਆ ਜਾ ਰਿਹਾ ਹੈ। ਮੈ ਪੰਜਾਬ ਦੇ ਡੀ.ਜੀ.ਪੀ ਨੂੰ ਕਹਿਣਾ ਹੈ ਕਿ ਉਹ ਇਨ੍ਹਾਂ ਦੇ ਮਗਰ ਲੱਗ ਕੇ ਇਹ ਗਲਤ ਕੰਮ ਨਾ ਕਰਨ ਤਹਾਡੀ ਵੀ ਜਿੰਮੇਵਾਰੀ ਬਣਦੀ ਹੈ।  ਅਸੀਂ ਇਸ ਦੀ ਨਿਦਾ ਕਰਦੇ ਹਾਂ। ਨਸ਼ਿਆਂ ਦੇ ਮਾਮਲੇ ਵਿਚ ਨਿੱਤ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ‘ਤੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਇਨ੍ਹਾਂ ਨੇ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਨਾ ਇਨ੍ਹਾਂ ਤੋਂ ਨਸ਼ਾ ਖਤਮ ਹੋਣਾ , ਨਾ ਇਨ੍ਹਾਂ ਨੇ ਦਾਅਵਾ ਪੂਰਾ ਕਰਨਾ। ਇਨ੍ਹਾਂ ਨੇ ਝੂਠ ਮਾਰਕੇ ਸਰਕਾਰ ਬਣਾ ਲਈ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀ ਹਲਕਾਂ ਲੰਬੀ ਦੇ ਪਿੰਡ ਕਿਲਿਆਵਾਲੀ ,ਘੁਮਿਆਰਾ, ਭੀਟੀਵਾਲਾ ਵਿਚ ਕਿਸੇ ਕਾਰਨਾਂ ਕਰਕੇ ਹੋਈਆਂ ਮੌਤਾਂ ‘ਤੇ ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਪੁੱਜੇ ,ਜਿਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ।  ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਮੋਹਾਲੀ ਵਿੱਚ ਦਰਜ ਇੱਕ ਮਾਮਲੇ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਬੱਗਾ ਨੂੰ ਦਿੱਲੀ ਤੋਂ ਮੁਹਾਲੀ ਲੈ ਕੇ ਜਾ ਰਹੇ ਪੰਜਾਬ ਪੁਲੀਸ ਦੀਆਂ ਗੱਡੀਆਂ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਰੋਕ ਲਿਆ ਗਿਆ।  ਪੰਜਾਬ ਪੁਲਿਸ ਕਾਨੂੰਨੀ ਪ੍ਰਕਿਰਿਆ ਦੀ ਗੱਲ ਕਰਦੀ ਰਹੀ ਪਰ ਬੱਗਾ ਨੂੰ ਪੰਜਾਬ ਨਹੀਂ ਲੈ ਜਾ ਸਕੀ। ਦਿੱਲੀ ਪੁਲਿਸ ਦੇ ਇਸ਼ਾਰੇ ‘ਤੇ ਹਰਿਆਣਾ ਪੁਲਿਸ ਨੇ ਉਹਨਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਹੁਣ ਦਿੱਲੀ ਪੁਲਿਸ ਉਹਨਾਂ ਨੂੰ ਕੁਰੂਕਸ਼ੇਤਰ ਤੋਂ ਹਿਰਾਸਤ ਵਿੱਚ ਲੈ ਕੇ ਵਾਪਸ ਦਿੱਲੀ ਲੈ ਗਈ ਹੈ। ਪੰਜਾਬ ਪੁਲਿਸ ਨੇ ਵੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹਰਿਆਣਾ ਪੁਲਿਸ ‘ਤੇ ਬੱਗਾ ਨੂੰ ਰਸਤੇ ‘ਚ ਰੋਕਣ ਦਾ ਦੋਸ਼ ਲਗਾਇਆ ਹੈ।  ਪੰਜਾਬ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਬੱਗਾ ਨੂੰ ਪੰਜਾਬ ਲਿਜਾਇਆ ਜਾ ਰਿਹਾ ਹੈ, ਜਿੱਥੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਪੰਜ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ, ਬੱਗਾ (36) ਜਾਂਚ ਵਿੱਚ ਸ਼ਾਮਲ ਨਹੀਂ ਹੋਏ, ਜਿਸ ਤੋਂ ਬਾਅਦ ਕਾਨੂੰਨ ਦੀ ਬਣਦੀ ਪ੍ਰਕਿਰਿਆ ਦੇ ਬਾਅਦ ਉਹਨਾਂ ਨੂੰ ਸਵੇਰੇ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

NO COMMENTS