ਅੰਮ੍ਰਿਤਸਰ 27 ਅਗਸਤ(ਸਾਰਾ ਯਹਾਂ/ਬਿਊਰੋ ਨਿਊਜ਼):
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਸਡੀ ਐਮਜ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਪੀੜਤ ਨਾਲ ਬੇਇਨਸਾਫੀ ਨਾ ਹੋਵੇ।
ਉਕਤ ਸਬਦਾਂ ਦਾ ਪ੍ਰਗਟਾਵਾ ਉਨ੍ਹਾਂ ਮਜੀਠਾ ਹਲਕੇ ਦੇ ਪਿੰਡ ਤਨੇਲ, ਜਿਥੋਂ ਦਾ ਇਕ ਬੱਚਾ ਹੜ ਦੇ ਪਾਣੀ ਵਿੱਚ ਵਹਿ ਗਿਆ ਸੀ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਇਸ ਕੁਦਰਤੀ ਕਰੋਪੀ ਨਾਲ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐਸ ਡੀ ਐਮਜ ਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ। ਇਸ ਮੌਕੇ ਤਹਿਸੀਲਦਾਰ ਅਕਵਿੰਦਰ ਕੌਰ, ਮੈਡਮ ਲਾਲੀ ਮਜੀਠੀਆ ਅਤੇ ਹੋਰ ਸਖਸੀਅਤਾਂ ਵੀ ਹਾਜ਼ਰ ਸਨ।