
(ਸਾਰਾ ਯਹਾਂ/ਬਿਊਰੋ ਨਿਊਜ਼ ) : ਬੀਐੱਸਐੱਫ ਦੇ ਜਵਾਨਾਂ ਨੇ ਅੱਜ ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਦੋ ਏਕੇ-47 ਰਾਈਫਲਾਂ ਸਮੇਤ ਹਥਿਆਰਾਂ ਤੇ ਗੋਲਾ ਬਾਰੂਦ ਦਾ ਜ਼ਖ਼ੀਰਾ ਬਰਾਮਦ ਕੀਤਾ। ਇਹ ਜ਼ਬਤੀ ਦੁਪਹਿਰ ਕਰੀਬ 12 ਵਜੇ ਹੋਈ।
ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਪੰਜਾਬ ਦੇ ਅਬੋਹਰ ਸੈਕਟਰ ਵਿੱਚ ਤਲਾਸ਼ੀ ਦੌਰਾਨ ਦੋ ਏਕੇ-47 ਰਾਈਫਲਾਂ ਤੇ ਚਾਰ ਮੈਗਜ਼ੀਨਾਂ ਤੋਂ ਇਲਾਵਾ ਦੋ ਪਿਸਤੌਲ ਤੇ ਕੁਝ ਕਾਰਤੂਸ ਬਰਾਮਦ ਕੀਤੇ ਹਨ।
ਜ਼ਿਕਰ ਕਰ ਦਈਏ ਕਿ ਤਰਨਤਾਰਨ ‘ਚ 9 ਦਸੰਬਰ ਦੀ ਰਾਤ 1 ਵਜੇ ਅੱਤਵਾਦੀਆਂ ਨੇ ਪੁਲਿਸ ਸਟੇਸ਼ਨ ‘ਤੇ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ) ਨਾਲ ਹਮਲਾ ਕੀਤਾ ਸੀ। ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਹੈ ਕਿ ਪਾਕਿਸਤਾਨ ਇਸ ਹਮਲੇ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਹੈ।
