
ਬੁਢਲਾਡਾ 6 ਜੂਨ (ਸਾਰਾ ਯਹਾਂ/ਅਮਨ ਮਹਿਤਾ): ਸਥਾਨਕ ਸਿਟੀ ਪੁਲਿਸ ਅੰਦਰ ਬਤੌਰ ਐਸ ਐੱਚ ਓ ਤਰਨਦੀਪ ਸਿੰਘ ਵੱਲੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਤੇ ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਕਾਨੂੰਨ ਦੀ ਵਿਵਸਥਾਂ ਨੂੰ ਕਾਇਮ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ। ਉਨ੍ਹਾਂ ਪੁਲਿਸ ਕਰਮੀਆਂ ਨੂੰ ਹਦਾਇਤ ਕੀਤੀ ਕਿ ਥਾਣੇ ਅੰਦਰ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਕੀਤੇ ਜਾਣ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਵੱਖਵੱਖ ਵਾਰਡਾਂ ਦੇ ਕੌਸਲਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਇਆ ਗਈਆ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਲੋਕਾ ਕਰੋਨਾ ਮਹਾਮਾਰੀ ਦੇ ਚਲਦਿਆ ਸਰਕਾਰ ਅਤੇ ਸਿਹਤ ਵਿਭਾਗ ਵਲੋ ਦਿੱਤੀਆ ਗਈਆ ਕਰੋਨਾ ਇਤਿਆਤਾ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਨਸ਼ਾ ਅਤੇ ਹੋਰ ਗੈਰ ਕਾਨੂੰਨੀ ਕੰਮ ਕਰਨ ਵਾਲੇ ਲੋਕਾਂ ਬਖ਼ਸ਼ਿਅਾ ਨਹੀਂ ਜਾਵੇਗਾ।
