
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨ ਤਾਰਨ ਤੇ ਫ਼ਿਰੋਜ਼ਪੁਰ ਵਿੱਚ ਇੰਟਰਨੈੱਟ ਤੇ ਐਸਐਮਐਸ ’ਤੇ ਪਾਬੰਦੀ 24 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਾਕੀ ਜ਼ਿਲ੍ਹਿਆਂ ਅੰਦਰ ਮੰਗਲਵਾਰ ਨੂੰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਸੀ।
