*ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ*

0
16

ਮਾਨਸਾ, 08 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ—ਵੱਖ ਕਿਸਾਨ ਜਾਂ ਮਜ਼ਦੂਰ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਉਥੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਨਾਲ ਹੀ ਥਰਮਲ ਪਲਾਂਟ ਦਾ ਕੰਮ—ਕਾਜ ਵੀ ਪ੍ਰਭਾਵਿਤ ਹੁੰਦਾ ਹੈ।
ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ਮੁਜਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਆਪਣਾ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਥਰਮਲ ਪਲਾਂਟ ਤੋਂ 500 ਮੀਟਰ ਦੀ ਦੂਰੀ ’ਤੇ ਹੀ ਕਰਨ ਤਾਂ ਜੋ ਥਰਮਲ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋ ਸਕੇ।
ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here