*ਤਹਿਸੀਲਦਾਰ ਹੁਣ ਨਹੀਂ ਕਰਨਗੇ ਹੜਤਾਲ, ਜਥੇਬੰਦੀ ਨੇ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਲਿਆ ਫ਼ੈਸਲਾ, ਮੰਤਰੀ ਨੇ ਕਿਹਾ-ਜਾਇਜ਼ ਮੰਗਾਂ ਕਰਾਂਗੇ ਪੂਰੀਆਂ ਪਰ…..*

0
91

18 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) ਪੰਜਾਬ ਦੇ ਤਹਿਸੀਲਦਾਰਾਂ ਨੇ ਤੈਅ ਕੀਤਾ ਸੀ ਕਿ 19 ਅਗਸਤ ਤੋਂ ਲੈ ਕੇ 21 ਅਗਸਤ ਤੱਕ ਉਹ ਹੜਤਾਲ ਉੱਤੇ ਰਹਿਣਗੇ ਕਿਉਂ ਕਈ ਅਜਿਹੇ ਮੁੱਦੇ ਹਨ ਜਿਨ੍ਹਾਂ ਨੂੰ ਲੈ ਕੇ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਜਿਵੇਂ ਹੀ ਇਹ ਮਾਮਲਾ ਸਾਹਮਣਾ ਆਇਆ ਤਾਂ ਐਤਵਾਰ ਨੂੰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਥੇਬੰਦੀ ਦੀ ਲੀਡਰਾਂ ਨਾਲ ਮੁਲਾਕਾਤ ਕੀਤੀ
ਪੰਜਾਬ ਦੇ ਤਹਿਸੀਲਦਾਰਾਂ (Tehsildar ) ਵੱਲੋਂ ਸੋਮਵਾਰ ਨੂੰ ਕੀਤਾ ਜਾਣ ਵਾਲੀ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ। ਇਹ ਫ਼ੈਸਲਾ ਐਤਵਾਰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (brahm shankar jimpa) ਤੇ ਤਹਿਸਲੀਦਾਰ ਯੂਨੀਅਨ ਦੇ ਲੀਡਰਾਂ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਉੱਥੇ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਤਹਿਸੀਲਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਨਿਯਮਾਂ ਦੀ ਪਾਲਣਾ ਵੀ ਜ਼ਰੂਰੀ ਹੈ।

ਜਾਣੋ ਕਿਉਂ ਕੀਤਾ ਜਾ ਰਹੀ ਹੜਤਾਲ ?

ਦੱਸ ਦਈਏ ਕਿ ਪੰਜਾਬ ਦੇ ਤਹਿਸੀਲਦਾਰਾਂ ਨੇ ਤੈਅ ਕੀਤਾ ਸੀ ਕਿ 19 ਅਗਸਤ ਤੋਂ ਲੈ ਕੇ 21 ਅਗਸਤ ਤੱਕ ਉਹ ਹੜਤਾਲ ਉੱਤੇ ਰਹਿਣਗੇ ਕਿਉਂ ਕਈ ਅਜਿਹੇ ਮੁੱਦੇ ਹਨ ਜਿਨ੍ਹਾਂ ਨੂੰ ਲੈ ਕੇ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਹੈ। ਜਿਵੇਂ ਹੀ ਇਹ ਮਾਮਲਾ ਸਾਹਮਣਾ ਆਇਆ ਤਾਂ ਐਤਵਾਰ ਨੂੰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਥੇਬੰਦੀ ਦੀ ਲੀਡਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਬਹੁਤ ਹੀ ਜ਼ਰੂਰੀ ਮਹਿਕਮਾ ਹੈ, ਇਸ ਲਈ ਸਾਡੀ ਇਹ ਕੋਸ਼ਿਸ਼ ਹੈ ਕਿ ਅਫ਼ਸਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਉੱਤੇ ਪੂਰਾ ਕੀਤਾ ਜਾਵੇਗਾ।

ਜੋ ਵੀ ਅਧਿਕਾਰੀਆਂ ਦੀਆਂ ਮੰਗਾਂ ਪਹਿਲ ਦੇ ਆਧਾਰ ਉੱਤੇ ਹੋਣਗੀਆਂ ਹੱਲ 

ਮੀਟਿੰਗ ਵਿੱਚ ਮੰਤਰੀ ਨੇ ਮੰਨਿਆ ਕਿ ਪੰਜਾਬ ਦੇ ਮਾਲ ਵਿਭਾਗ ਯੂਨੀਅਨ ਦੀ 16 ਤੇ 17 ਨੂੰ ਮੀਟਿੰਗ ਹੋਈ ਸੀ ਜਿਸ ਵਿੱਚ ਕਈ ਫ਼ੈਸਲੇ ਲਏ ਗਏ ਹਨ ਪਰ ਇਸ ਵਿੱਚ ਅਫ਼ਸਰਾਂ ਤੋਂ ਪੱਤਰ ਜਾਰੀ ਕਰਨ ਵਿੱਚ ਦੇਰੀ ਹੋਈ ਹੈ। ਇਸ ਦੀ ਵਜ੍ਹਾ ਕਰਕੇ ਇਹ ਗ਼ਲਤ ਫਹਿਮੀ ਹੋਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਦਾ ਪੱਤਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਅਧਿਕਾਰੀਆਂ ਦੀਆਂ ਮੰਗਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ

LEAVE A REPLY

Please enter your comment!
Please enter your name here