*ਤਹਿਸੀਲਾਂ ‘ਚ ਕੰਮ ਠੱਪ, ਮਾਲ ਅਧਿਕਾਰੀ 6 ਜੂਨ ਤੱਕ ਹੜਤਾਲ ‘ਤੇ*

0
48

ਚੰਡੀਗੜ੍ਹ 01,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਜੇਕਰ ਤੁਸੀਂ ਅੱਜ ਕਿਸੇ ਕੰਮ ਲਈ ਤਹਿਸੀਲ ਜਾ ਰਹੇ ਹੋ ਤਾਂ ਨਾ ਜਾਓ ਕਿਉਂਕਿ 6 ਜੂਨ ਤੱਕ ਕੋਈ ਕੰਮ ਨਹੀਂ ਹੋਵੇਗਾ। ਸਾਰੇ ਮਾਲ ਅਧਿਕਾਰੀ ਅੱਜ ਤੋਂ 6 ਜੂਨ ਤੱਕ ਹੜਤਾਲ ‘ਤੇ ਹਨ। ਮਾਲ ਅਧਿਕਾਰੀਆਂ ਨੇ ਇਹ ਕਦਮ ਹਾਲ ਹੀ ਵਿੱਚ ਮੁਅੱਤਲ ਕੀਤੇ ਤਿੰਨ ਮਾਲ ਅਧਿਕਾਰੀਆਂ ਦੇ ਵਿਰੋਧ ਵਿੱਚ ਚੁੱਕਿਆ ਹੈ।

ਮਾਲ ਅਧਿਕਾਰੀਆਂ ਨੇ 6 ਜੂਨ ਤੱਕ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਪਰ ਨਾਲ ਹੀ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਉਨ੍ਹਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਹੋ ਸਕਦੀ ਹੈ। ਉਨ੍ਹਾਂ ਇਹ ਗੱਲ ਮੰਨੀ ਕਿ ਹੜਤਾਲ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ ਪਰ ਉਨ੍ਹਾਂ ਕੋਲ ਹੜਤਾਲ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।



ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਦਸੰਬਰ 2019 ਤੋਂ ਜੁਲਾਈ 2021 ਤੱਕ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ‘ਤੇ ਕੋਈ ਪਾਬੰਦੀ ਨਹੀਂ ਸੀ। ਹਾਈ ਕੋਰਟ ਨੇ ਕੁਝ ਸਮੇਂ ਲਈ ਪਾਬੰਦੀ ਲਗਾਈ ਸੀ, ਪਰ ਫਿਰ ਕੁਝ ਸ਼ਰਤਾਂ ਨਾਲ ਮਨਜ਼ੂਰੀ ਦੇ ਦਿੱਤੀ।

ਉਨ੍ਹਾਂ ਕਿਹਾ ਕਿ ਬਿਨਾਂ ਐੱਨ.ਓ.ਸੀ. ਤੋਂ ਰਜਿਸਟ੍ਰੇਸ਼ਨ ਕਰਵਾਉਣ ‘ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਮਾਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਗਲਤ ਹਨ। ਇਹ ਮਾਲ ਅਧਿਕਾਰੀਆਂ ਨੂੰ ਤੰਗ ਕਰਨ ਲਈ ਹੀ ਜਾਰੀ ਕੀਤੇ ਗਏ ਹਨ। ਹੁਸ਼ਿਆਰਪੁਰ ਵਿੱਚ ਸਬ ਰਜਿਸਟਰਾਰ ਹਰਮਿੰਦਰ ਸਿੰਘ, ਲੁਧਿਆਣਾ ਦੇ ਸਬ ਰਜਿਸਟਰਾਰ ਜੀਵਨ ਗਰਗ ਅਤੇ ਹਰਮਿੰਦਰ ਸਿੰਘ ਸਿੱਧੂ ਨੂੰ ਬਿਨਾਂ ਵਜ੍ਹਾ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਦਾ ਅਸੀਂ ਵਿਰੋਧ ਕਰ ਰਹੇ ਹਾਂ। ਮਾਲ ਅਧਿਕਾਰੀ ਪਹਿਲਾਂ ਵੀ ਕਈ ਵਾਰ ਹੜਤਾਲ ਕਰ ਚੁੱਕੇ ਹਨ।

LEAVE A REPLY

Please enter your comment!
Please enter your name here