ਬੁਢਲਾਡਾ 18 ਫਰਵਰੀ (ਸਾਰਾ ਯਹਾਂ/ਅਮਨ ਮਹਿਤਾ) ਸਥਾਨਕ ਤਹਿਸੀਲ ਕੰਪਲੈਕਸ ਵਿੱਚ ਕੰਮ ਧੰਦੇ ਲਈ ਆਏ ਵਿਅਕਤੀ ਦਾ ਮੋਟਰ ਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਤਰਸੇਮ ਸਿੰਘ ਵਾਸੀ ਪਿੰਡ ਬਰ੍ਹੇ ਨੇ ਦੱਸਿਆ ਕਿ ਉਹ ਐਸ.ਡੀ.ਐਮ. ਦਫਤਰ ਦੇ ਬਾਹਰ ਸੜਕ ਦੇ ਗੇਟ ਕੋਲ ਆਪਣਾ ਮੋਟਰ ਸਾਈਕਲ ਖੜ੍ਹਾ ਕਰਕੇ ਅੰਦਰ ਗਿਆ ਸੀ ਕਿ ਵਾਪਿਸ ਆ ਕੇ ਦੇਖਿਆ ਤਾਂ ਮੇਰਾ ਮੋਟਰ ਸਾਈਕਲ ਉਥੇ ਨਹੀਂ ਸੀ। ਜਿੱਥੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।