
ਮਾਨਸਾ,4 ਅਗਸਤ (ਸਾਰਾ ਯਹਾ/ਬਿਊਰੋ ਰਿਪੋਰਟ) : ਕੱਲ ਦੇਰ ਸ਼ਾਮ ਸਥਾਨਕ ਲੱਲੂਆਣਾ ਰੋਡ ‘ਤੇ ਹੇਅਰ ਡਰੈਸਰ ਦੀ ਦੁਕਾਨ ‘ਤੇ 2 ਗੁੱਟਾਂ ਦੀ ਲੜਾਈ ਦੌਰਾਨ ਗੋਲੀ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਨਾਲ ਇਕ ਨੌਜਵਾਨ ਦੀ ਮੌਤ ਅਤੇ 1 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਸਥਾਨ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਸਨ । ਹਾਸਲ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂਅ ਬਲਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ।
