ਮਾਨਸਾ 22 ਅਕਤੂਬਰ(ਸਾਰਾ ਯਹਾਂ/ਵਿਨਾਇਕ ਸ਼ਰਮਾ): ਸਥਾਨਕ ਐੱਸ ਡੀ.ਕੇ. ਐੱਲ ਡੀ.ਏ. ਵੀ. ਪਬਲਿਕ ਸਕੂਲ, ਮਾਨਸਾ ਵਿਖੇ ਸਮਾਜਿਕ ਵਿਗਿਆਨ ਵਿਭਾਗ ਵੱਲੋਂ ਤੀਜੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੋਲੋ ਡਾਂਸ ਪੰਜ ਰੋਜ਼ਾ ਮੁਕਾਬਲਾ ਕਰਵਾਇਆ ਗਿਆ। ਦੁਨੀਆ ਭਰ ਦੇ ਹਰ ਸੱਭਿਆਚਾਰ ਦੇ ਨਾਚ ਦਾ ਅਪਣਾ ਰੂਪ ਹੈ!ਇਹ ਮੁਕਾਬਲਾ ਵਿਦਿਆਰਥੀਆਂ ਨੂੰ ਵੱਖ-ਵੱਖ ਸੱਭਿਆਚਾਰਾਂ ਦੇ ਨਾਚਾਂ ਬਾਰੇ ਜਾਣਕਾਰੀ ਦੇਣ ਅਤੇ ਅਨੇਕਤਾ ਵਿੱਚ ਏਕਤਾ ਵਧਾਉਣ ਲਈ ਕਰਵਾਇਆ ਗਿਆ ਸੀ। ਇਸ ਪੰਜ ਰੋਜ਼ਾ ਡਾਂਸ ਮੁਕਾਬਲੇ ਵਿੱਚ ਪਹਿਲੇ ਦਿਨ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਦੀ ਸੰਸਕ੍ਰਿਤੀ ਦੀ ਪੇਸ਼ਕਾਰੀ ਕੀਤੀ, ਦੂਜੇ ਦਿਨ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਹਰਿਆਣਾ, ਤੀਜੇ ਦਿਨ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਾਜਸਥਾਨ, ਚੌਥੇ ਦਿਨ ਛੇਵੀਂ ਜਮਾਤ ਨੇ ਗੁਜਰਾਤ ਅਤੇ ਪੰਜਵੇਂ ਦਿਨ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਉੱਤਰ ਪ੍ਰਦੇਸ਼ ਦੀ ਸੰਸਕ੍ਰਿਤੀ ਨੂੰ ਨਾਚ ਰਾਹੀਂ ਸੱਭਿਆਚਾਰ ਪੇਸ਼ ਕੀਤਾ।
ਇਸ ਮੁਕਾਬਲੇ ਵਿੱਚ ਵੱਖ-ਵੱਖ ਰਾਜਾਂ ਦੀਆਂ ਪੁਸ਼ਾਕਾਂ ਵਿੱਚ ਸਜੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਫੈਸਲਾ ਨਿਰਣਾਇਕ ਮੰਡਲ ਦੁਆਰਾ ਵਿਭਿੰਨ ਮਾਪਦੰਡਾਂ ਦੁਆਰਾ ਹਾਵ – ਭਾਵ, ਪਹਿਰਾਵਾ, ਗੀਤ ਦੀ ਚੋਣ, ਲੈਅ ਅਤੇ ਤਾਲ ਵਰਗੇ ਵੱਖ-ਵੱਖ ਮਾਪਦੰਡਾਂ ਦੇ ਆਧਾਰ ‘ਤੇ ਕੀਤਾ ਗਿਆ ਸੀ।ਪ੍ਰਧਾਨਾਂਚਾਰਿਆਂ ਸ਼੍ਰੀ ਵਿਨੋਦ ਰਾਣਾ ਜੀ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸ਼ਾਨਦਾਰ ਨਾਚ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਡਾਂਸ ਲੋਕਾਂ ਦੇ ਇਤਿਹਾਸ ਨੂੰ ਜਿਉਂਦਾ ਰੱਖਣ ਦਾ ਵੀ ਸਾਧਨ ਹੈ ਅਤੇ ਉਨ੍ਹਾਂ ਦੀਆਂ ਅੰਦਰੂਨੀ ਭਾਵਨਾਵਾਂ, ਵਿਚਾਰਾਂ ਅਤੇ ਤਜ਼ਰਬਿਆਂ ਨੂੰ ਪ੍ਰਗਟ ਕਰਨ ਦਾ ਜ਼ਰੀਆ ਵੀ ਹੈ। ਅਖੀਰ ‘ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ!