*ਤੁਹਾਡਾ ਦਾਨ ਕੀਤਾ ਖੂਨ ਕਿਸੇ ਦੀ ਕੀਮਤੀ ਜਾਨ ਬਚਾ ਸਕਦੈ…. ਵਿਧਾਇਕ ਸਿੰਗਲਾ*

0
36

ਮਾਨਸਾ, 24 ਫ਼ਰਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਅਪੈਕਸ ਕਲੱਬ ਦੇ ਪ੍ਰਧਾਨ ਅਤੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਅੱਜ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ 135ਵੀਂ ਵਾਰ ਖ਼ੂਨਦਾਨ ਕਰਕੇ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਤੁਹਾਡੇ ਦਾਨ ਕੀਤੇ ਖੂਨ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਬਲੱਡ ਬੈਂਕ ਵਿੱਚ ਮਰੀਜ਼ਾਂ ਨੂੰ ਖੂਨ ਮੁਹਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਡਾਕਟਰ ਵਰੁਣ ਮਿੱਤਲ ਨੇ ਦੱਸਿਆ ਕਿ ਅਠਾਰਾਂ ਸਾਲ ਤੋਂ ਵੱਧ ਉਮਰ ਦਾ ਹਰੇਕ ਤੰਦਰੁਸਤ ਵਿਅਕਤੀ ਇੱਕ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰ ਸਕਦਾ ਹੈ ਇਸ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਖੂਨਦਾਨੀ ਤੰਦਰੁਸਤ ਅਤੇ ਨਿਰੋਗ ਰਹਿੰਦਾ ਹੈ।

ਇਸ ਮੌਕੇ ਖੂਨਦਾਨੀ ਪ੍ਰਵੀਨ ਟੋਨੀ ਸ਼ਰਮਾਂ, ਖੂਨਦਾਨੀ ਮੈਡਮ ਹੇਮਾ ਗੁਪਤਾ, ਐਡਵੋਕੇਟ ਅਮਨ ਮਿੱਤਲ, ਡਾਕਟਰ ਵਰੁਣ ਮਿੱਤਲ, ਬਲੱਡ ਬੈਂਕ ਦੇ ਅਮਨ ਸਿੰਘ ਹਾਜ਼ਰ ਸਨ।

NO COMMENTS