*ਤੇਜ਼ ਰਫਤਾਰ ਨਾਲ ਆ ਰਹੀ ਕਾਰ ਨੇ 4 ਲੋਕਾਂ ਨੂੰ ਦਰੜਿਆ, ਇੱਕ ਦੀ ਮੌਤ, ਨਾਬਾਲਗ ਚਲਾ ਰਿਹਾ ਸੀ ਗੱਡੀ*

0
197

28 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਜਲੰਧਰ ‘ਚ ਇਕ ਤੇਜ਼ ਰਫਤਾਰ ਕਾਰ ਨੇ ਇਕ ਸਾਈਕਲ ਅਤੇ ਸੜਕ ਕਿਨਾਰੇ ਖੜ੍ਹੇ ਕੁਝ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਚਾਰ ਲੋਕ ਜ਼ਖਮੀ ਹੋ ਗਏ ਹਨ।

 ਜਲੰਧਰ ‘ਚ ਇਕ ਤੇਜ਼ ਰਫਤਾਰ ਕਾਰ ਨੇ ਇਕ ਸਾਈਕਲ ਅਤੇ ਸੜਕ ਕਿਨਾਰੇ ਖੜ੍ਹੇ ਕੁਝ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਚਾਰ ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ‘ਚ ਇਕ ਵਿਅਕਤੀ ਦੀ ਹਸਪਤਾਲ ਲਿਜਾਣ ਵੇਲੇ ਹੀ ਮੌਤ ਹੋ ਗਈ। 

ਇਸ ਦੌਰਾਨ ਬਾਕੀ ਤਿੰਨਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਆਪਣੇ ਕੰਮ ਤੋਂ ਸਾਈਕਲ ‘ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਉਸ ਦੀ ਪਛਾਣ ਮਾਲਾ (40) ਵਾਸੀ ਜਲੰਧਰ ਵਜੋਂ ਹੋਈ ਹੈ। ਇਹ ਹਾਦਸਾ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਜਲੰਧਰ ਹਾਈਟਸ ਨੇੜੇ ਵਾਪਰਿਆ।

ਜਾਣਕਾਰੀ ਮੁਤਾਬਕ ਘਟਨਾ ਵੇਲੇ ਕਾਰ ਬੱਚੇ ਚਲਾ ਰਹੇ ਸਨ। ਜਦੋਂ ਹਾਦਸਾ ਵਾਪਰਿਆ ਤਾਂ ਕਾਰ ਵਿਚ ਸਵਾਰ ਦੋਵੇਂ ਨਾਬਾਲਗ ਬੱਚੇ ਤੁਰੰਤ ਉਥੋਂ ਭੱਜ ਗਏ। ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਚਾਰਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਗਨੀਮਤ ਰਹੀ ਕਿ ਉਸ ਥਾਂ ‘ਤੇ ਜ਼ਿਆਦਾ ਭੀੜ ਨਹੀਂ ਸੀ, ਨਹੀਂ ਤਾਂ ਹਾਦਸਾ ਵੱਡਾ ਹੋ ਸਕਦਾ ਸੀ।

ਉੱਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਜਾਂਚ ਲਈ ਤੁਰੰਤ ਉੱਥੇ ਪਹੁੰਚ ਗਈ। ਜਲੰਧਰ ਹਾਈਟਸ ਪੁਲਿਸ ਨੇ ਮੌਕੇ ਤੋਂ ਕ੍ਰੇਟਾ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਪੁਲਿਸ ਕਾਰ ਦਾ ਵੇਰਵਾ ਹਾਸਲ ਕਰਕੇ ਕਾਰ ਦੇ ਮਾਲਕ ਦਾ ਪਤਾ ਲਗਾਏਗੀ।

NO COMMENTS