*ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਨਗਦ ਜੁਰਮਾਨਾ-ਸਿਵਲ ਸਰਜਨ*

0
7

ਮਾਨਸਾ, 30 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ-ਕਮ-ਚੇਅਰਮੈਨ ਕੋਟਪਾ ਐਕਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸੂਚਨਾ ਅਤੇ ਸਿੱਖਿਆ ਅਫਸਰ-ਕਮ-ਜ਼ਿਲਾ ਨੋਡਲ ਅਫਸਰ ਤੰਬਾਕੂ ਕੰਟਰੋਲ ਮਾਨਸਾ ਦੀ ਅਗਵਾਈ ’ਚ ਚੱਲ ਰਹੇ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾ ਰਹੇ ਹਨ।
ਇਸ ਸਬੰਧੀ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ  ਟੀਮ ਵੱਲੋਂ ਨੇੜੇ ਰੇਲਵੇ ਫਾਟਕ ਅਤੇ ਮਾਲ ਗੋਦਾਮ ਮਾਨਸਾ ਅੰਦਰ ਮਿਠਾਈ ਵੇਚ ਰਹੇ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਜਾਲੀ ਵਾਲੇ ਕੱਪੜੇ ਨਾਲ ਢੱਕ ਕੇ ਰੱਖਣ ਲਈ ਹਦਾਇਤ ਕੀਤੀ ਗਈ। ਇਸ ਮੌਕੇ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕਰਨ ਸਬੰਧੀ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ’ਤੇ ਤੰਬਾਕੂ ਐਕਟ 2003 ਅਧੀਨ ਹੋਣ ਵਾਲੇ ਜੁਰਮਾਨਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੁਚਨਾ ਅਫਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜਰੂਰੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਆਉਂਦੇ ਸਮੇਂ ਵਿਚ ਵੀ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ।
ਇਸ ਮੌਕੇ ਜਰਨੈਲ ਸਿੰਘ, ਖੁਸ਼ਵਿੰਦਰ ਸਿੰਘ ਸਿਹਤ ਸੁਪਰਵਾਈਜ਼ਰ ਅਤੇ ਜਸਵੀਰ ਸਿੰਘ ਬੱਲੀ ਐਨ.ਜੀ.ਓ. ਮੌਜੂਦ ਸਨ।

LEAVE A REPLY

Please enter your comment!
Please enter your name here