*ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 29 ਵਿਅਕਤੀਆਂ ਦੇ ਕੱਟੇ ਚਲਾਨ*

0
143

ਮਾਨਸਾ 09 ਮਈ (ਸਾਰਾ ਯਹਾਂ/ਮੁੱਖ ਸੰਪਾਦਕ) ਡਿਪਟੀ ਕਮਿਸ਼ਨਰ ਮਾਨਸਾ ਕਮ ਚੈਅਰਮੈਨ ਸ਼੍ਰੀ ਪਰਮਵੀਰ ਸਿੰਘ ਆਈ ਏ ਐਸ ਅਤੇ ਵਾਇਸ ਚੇਅਰਮੈਨ ਕਮ ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਦਰਸ਼ਨ ਸਿੰਘ ਜਿਲਾ ਨੋਡਲ ਅਫਸਰ ਤੰਬਾਕੂ ਕੰਟਰੋਲ ਐਕਟ 2003 ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਭੋਲਾ ਸਿੰਘ ਅਤੇ ਜਰਨੈਲ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਇਜਰ, ਗੁਰਿੰਦਰ ਜੀਤ ਸ਼ਰਮਾ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਤੇ 29 ਦੁਕਾਨਾਂ/ਖੋਖਿਆਂ ਦੇ ਚਲਾਨ ਕੱਟੇ ਅਤੇ ਉਹਨਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ । ਦਰਸ਼ਨ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕਰਨ ਤੇ , ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਵੀ ਨਹੀਂ ਲੱਗੇ ਹੋਏ ਸਨ। ਇਸ ਤਰਾਂ ਉਹਨਾਂ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਜਿਸ ਕਰਕੇ ਸਬੰਧਿਤ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਕੀਤਾ ਗਿਆ। ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੁਚਨਾ ਅਫਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜਰੂਰੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਆਉਂਦੇ ਸਮੇਂ ਵਿਚ ਵੀ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ਅਤੇ ਕਿਤੇ ਵੀ ਐਕਟ ਉਲੰਘਣਾ ਹੋਣ ਤੇ ਜੁਰਮਾਨਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here