ਮਾਨਸਾ, 24 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਮਾਨਯੋਗ ਡਿਪਟੀ ਕਮਿਸ਼ਨਰ ਮਾਨਸਾ ਜੀ ਦੇ ਹੁਕਮਾਂ ਤਹਿਤ ਅਤੇ ਸਿਵਲ ਸਰਜਨ ਡਾਕਟਰ ਅਸਵਨੀ ਕੁਮਾਰ ਗਰਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਐਸ. ਐਮ. ਓ. ਡਾਕਟਰ ਹਰਦੀਪ ਸ਼ਰਮਾਂ ਦੀ ਯੋਗ ਅਗਵਾਈ ਹੇਠ ਬਲਾਕ ਖਿਆਲਾ ਕਲਾਂ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਲੌਕਾ ਨੂੰ ਤੰਬਾਕੂ ਦੇ ਸਿਹਤ ਉਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਹਰ ਸਾਲ 31 ਮਈ ਨੂੰ ਪੂਰੇ ਵਿਸ਼ਵ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ। ਇਸ ਲੜੀ ਵਿੱਚ ਸਬ ਸੈਂਟਰ ਨੰਗਲ ਕਲਾਂ, ਭੈਣੀ ਬਾਘਾ, ਰੱਲਾ, ਜੋਗਾ, ਅਕਲੀਆ, ਰੜ , ਉੱਭਾ ਅਤੇ ਬੁਰਜ ਢਿੱਲਵਾਂ ਵਿਖੇ ਆਮ ਲੋਕਾਂ ਨੂੰ ਤੰਬਾਕੂ ਦੇ ਮਨੁੱਖੀ ਸਰੀਰ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਗਈ ਇਸ ਮੌਕੇ ਜਾਣਕਾਰੀ ਦਿੰਦਿਆਂ ਡਾਕਟਰ ਨਿਸ਼ਾਤ ਸੋਹਲ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਜਿੱਥੇ ਮੂੰਹ, ਗਲੇ ਅਤੇ ਫੇਫੜਿਆੰ ਦਾ ਕੈਂਸਰ ਹੇ ਸਕਦਾ ਹੈ ਉਥੇ ਹੀ ਦਿਲ ਦੇ ਰੌਗ ਅਤੇ ਸਾਹ ਦੇ ਰੋਗ ਵੀ ਜ਼ਿਆਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਜਗਦੀਸ਼ ਸਿੰਘ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਵੱਲੋਂ ਜਨਤਕ ਥਾਂਵਾਂ ਤੇ ਇਸ ਦੀ ਵਰਤੋਂ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ। ਸਕੂਲਾਂ ਕਾਲਜਾਂ ਅਤੇ ਸਾਰੇ ਹੀ ਧਾਰਮਿਕ ਸਥਾਨਾਂ ਦੇ ਨੇੜੇ 200 ਮੀਟਰ ਦੇ ਘੇਰੇ ਵਿੱਚ ਤੰਬਾਕੂ ਦੀ ਵਰਤੋ ਤੇ ਪੂਰਨ ਪਾਬੰਦੀ ਲਗਾਈ ਗਈ ਹੈ ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਲੇਕਾਂ ਤੇ ਤੰਬਾਕੂ ਪਦਾਰਥ ਵੇਚਣ ਲਈ ਪੂਰਨ ਮਨਾਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਨੇ ਦੱਸਿਆ ਕਿ 23 ਮਈ ਤੋਂ 31 ਮਈ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਤੰਬਾਕੂ ਪਦਾਰਥਾਂ ਦੀ ਜਨਤਕ ਥਾਂਵਾਂ ਤੇ ਵਰਤੋਂ ਨੂੰ ਰੋਕਣ ਲਈ ਵੱਖ ਵੱਖ ਧਾਰਾਵਾਂ ਅਧੀਨ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਨਾਲ ਹੋਰ ਵਿਭਾਗਾਂ ਦੇ ਨੋਡਲ ਅਫ਼ਸਰ ਅਧਿਕਾਰੀਆਂ ਨੂੰ ਚਲਾਣ ਕੱਟਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਰੋਕਿਆ ਜਾ ਸਕੇ। ਇਸ ਹਫਤੇ ਦੌਰਾਨ ਸਿਹਤ ਕਰਮਚਾਰੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ਤੇ ਮੀਟਿੰਗਾਂ ਅਤੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਚਲਾਨ ਵੀ ਕੀਤੇ ਗਏ। ਇਸ ਮੌਕੇ ਸਿਹਤ ਸੁਪਰਵਾਈਜ਼ਰ ਗੁਰਜੰਟ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸਿਹਤ ਕਰਮਚਾਰੀ ਸੁਖਵਿੰਦਰ ਸਿੰਘ, ਚਾਨਣ ਦੀਪ ਸਿੰਘ, ਭੋਲਾ ਸਿੰਘ, ਸੁਖਵੀਰ ਸਿੰਘ, ਕਰਨਜੀਤ ਸਿੰਘ, ਧਰਮਿੰਦਰ ਸਿੰਘ, ਨਿਰਮਲ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।