ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਸੌਂਪੀ ਵਿੱਤੀ ਸਹਾਇਤਾ

0
26

ਮਾਨਸਾ, 23 ,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਥਰੈਸ਼ਰ ਹਾਦਸਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ। ਇਸ ਮੌਕੇ ਬੋਲਦਿਆ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 3 ਮੈਂਬਰੀ ਕਮੇਟੀ ਵੱਲੋਂ ਜੋ 8 ਕੇਸ ਪਾਸ ਕੀਤੇ ਗਏ ਹਨ, ਉਨ੍ਹਾਂ ਨੂੰ ਅੱਜ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਵਿਧਾਇਕ ਸ਼੍ਰੀ ਮਾਨਸ਼ਾਹੀਆ ਨੇ ਦੱਸਿਆ ਕਿ ਸਵ. ਦਰਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਪਿੰਡ ਤਾਮਕੋਟ ਕਣਕ ਨੂੰ ਪਾਣੀ ਲਗਾਉਣ ਲਈ ਮੋਘੇ ਵਿੱਚ ਪੈਰ ਫੇਰਦਿਆਂ ਅਚਾਨਕ ਸੂਏ ਵਿੱਚ ਡਿੱਗ ਗਿਆ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ ਸੀ, ਜਿਸ ਸਬੰਧੀ ਉਨ੍ਹਾਂ ਦੀ ਵਿਧਵਾ ਗੁਰਮੇਲ ਕੌਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਸਵ. ਟਹਿਲਾ ਸਿੰਘ ਪੁੱਤਰ ਗੁਰਨਾਮ ਸਿੰਘ ਪਿੰਡ ਸਾਹਨੇਵਾਲੀ ਦੀ ਖੇਤ ਵਿੱਚ ਝੋਨਾ ਲਗਾਉਂਦੇ ਸਮੇਂ ਤੇਜ ਬਾਰਸ਼ ਆਉਣ ਕਾਰਨ ਖੇਤ ਵਿੱਚ ਬਣੇ ਕੋਠੇ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ ਜਿਸ ’ਤੇ ਉਸਦੀ ਵਿਧਵਾ ਕੁਲਵਿੰਦਰ ਕੌਰ ਨੂੰ 2 ਲੱਖ ਰੁਪਏ ਦੀ ਰਾਸ਼ੀ ਸੌਂਪੀ ਗਈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਈ ਵਿਅਕਤੀਆਂ ਦੀਆਂ ਥਰੈਸ਼ਰ ਹਾਦਸਿਆਂ ਦੌਰਾਨ

ਉਂਗਲਾ ਕੱਟ ਗਈਆਂ ਸਨ, ਜਿਨ੍ਹਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਕੋਟਲੀਕਲਾਂ ਨੂੰ 20000/- ਰੁਪਏ, ਗੁਰਮੀਤ ਸਿੰਘ ਪੁੱਤਰ ਮਹਿੰਗਾ ਸਿੰਘ ਪਿੰਡ ਭਾਈ ਦੇਸਾ ਨੂੰ 10000/- ਰੁਪਏ, ਹਰਬੰਸ ਸਿੰਘ ਪੁੱਤਰ ਹਜ਼ੂਰ ਸਿੰਘ ਪਿੰਡ ਰਾਏਪੁਰ ਨੂੰ 10000/- ਰੁਪਏ, ਬਲਵੀਰ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਬਰਨਾਲਾ ਨੂੰ 30000/- ਰੁਪਏ, ਮਲਕੀਤ ਸਿੰਘ ਪੁੱਤਰ ਹਰਨੇਕ ਸਿੰਘ ਪਿੰਡ ਉੱਲਕ ਨੂੰ 10000/- ਰੁਪਏ ਅਤੇ ਹਰਜੀਵਨ ਸਿੰਘ ਪੁੱਤਰ ਗੁਰਸੇਵਕ ਸਿੰਘ ਪਿੰਡ ਮਾਨਬੀਬੜੀਆਂ ਨੂੰ 10000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਸ ਮੌਕੇ ਸੈਕਟਰੀ ਮਾਰਕਿਟ ਕਮੇਟੀ ਸ਼੍ਰੀ ਚਮਕੌਰ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਸ਼੍ਰੀ ਅੰਮ੍ਰਿਤ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

NO COMMENTS