ਥਾਣਾ ਜੋੜਕੀਆਂ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕੋਰੋਨਾ ਸੈਂਪÇਲੰਗ

0
20

ਮਾਨਸਾ, 23 ਸਤੰਬਰ  (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਅੱਜ ਜ਼ਿਲ੍ਹਾ ਸੈਂਪÇਲੰਗ ਟੀਮ ਵੱਲੋਂ ਕੋਰੋਨਾ ਦੇ ਸੈਂਪਲ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਅਫ਼ਸਰ-ਕਮ-ਇੰਚਾਰਜ ਜ਼ਿਲ੍ਹਾ ਸੈਂਪÇਲੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਸਰਦੂਲਗੜ੍ਹ ਦੇ ਜੌੜਕੀਆਂ ਥਾਣੇ ਵਿਖੇ ਪੁਲਿਸ ਮੁਲਾਜ਼ਮਾਂ ਅਤੇ ਹੋਰ ਵਿਅਕਤੀਆਂ ਦੇ 65 ਸੈਂਪਲ ਇਕੱਤਰ ਕੀਤੇ ਗਏ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਕੋਵਿਡ-19 ਦੀ ਬਿਮਾਰੀ ਤੋਂ ਬਚਾਅ ਲਈ

ਸੈਂਪÇਲੰਗ ਬਹੁਤ ਹੀ ਜ਼ਰੂਰੀ ਹੈ ਕਿਉਂਕਿ ਸੈਂਪÇਲੰਗ ਕਰਨ ਨਾਲ ਕੋਰੋਨਾ ਦੇ ਪਾਜ਼ਿਟਿਵ ਵਿਅਕਤੀਆਂ ਦਾ ਪਤਾ ਲੱਗ ਜਾਂਦਾ ਹੈ ਅਤੇ ਉਸਨੂੰ ਹੋਰਨਾਂ ਲੋਕਾਂ ਵਿੱਚ ਵਿਚਰਨ ਜਾਂ ਮਿਲਣ ਤੋਂ ਰੋਕਿਆ ਜਾ ਸਕਦਾ ਹੈ ਜਿਸ ਨਾਲ ਇਹ ਬਿਮਾਰੀ ਦੂਜੇ ਵਿਅਕਤੀ ਤੱਕ ਨਹੀਂ ਫੈਲ ਸਕੇਗੀ।  ਇਸ ਸਬੰਧੀ ਜ਼ਿਲ੍ਹਾ ਮਾਨਸਾ ਅਧੀਨ ਆਉਂਦੇ ਥਾਣਾ ਜੌੜਕੀਆਂ ਦੇ ਐਚ.ਐਚ.ਓ. ਸ਼੍ਰੀ ਸੁਰਜਨ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਅਤੇ ਐੈਸ.ਐਸ.ਪੀ. ਦੀਆਂ ਹਦਾਇਤਾਂ ਅਨੁਸਾਰ ਥਾਣੇ ਦੇ ਮੁਲਾਜ਼ਮਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਮੇਸ਼ਾਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਕਾਇਮ ਰੱਖੀ ਜਾਵੇ ਅਤੇ ਵਾਰ-ਵਾਰ ਹੱਥ ਧੋਏ ਜਾਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਦੂਰ ਰਹਿੰਦੇ ਹੋਏ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਰੋਨਾ ਟੈਸਟ ਜ਼ਰੂਰ ਕਰਵਾਏ ਜਾਣ।

NO COMMENTS