*ਥਾਣਾ ਸਦਰ ਮਾਨਸਾ ਦੇ ਐਨ.ਡੀ.ਪੀ.ਐਸ. ਐਕਟ ਦੇ ਮੁਕੱਦਮੇ ਵਿੱਚ ਭਗੌੜਾ ਮੁਲਜਿਮ ਕਾਬੂ*

0
65

ਮਾਨਸਾ, 31—01—2022   (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋਟ
ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਵਿਧਾਨ ਸਭਾ ਚੋਣਾਂ—2022 ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ
ਪੀ.ਓਜ. (ਮੁਜਰਮ—ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ
ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ
ਕੀਤੀ ਗਈ ਹੈ।

ਮੁਜਰਮ ਇਸ਼ਤਿਹਾਰੀ (ਭਗੌੜਾ) ਜਗਤਾਰ ਸਿੰਘ ਉਰਫ ਦੀਪੀ ਪੁੱਤਰ ਭੋਲਾ ਸਿੰਘ ਵਾਸੀ
ਮਾਨਸਾ ਜਿਸਦੇ ਵਿਰੁੱਧ ਮੁਕੱਦਮਾ ਨੰ:334 ਮਿਤੀ 08—08—2020 ਅ/ਧ 15/61/85 ਐਨ.ਡੀ.ਪੀ.ਐਸ.
ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ
ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋਗ ਅਦਾਲਤ ਜਿਲਾ ਅਤ ੇ ਸੈਸ਼ਨਜ ਜੱਜ ਮਾਨਸਾ ਜੀ ਵੱਲੋਂ ਇਸਨੂੰ
ਮਿਤੀ 18—10—2021 ਤੋਂ ਅ/ਧ 299 ਜਾਬਤਾ ਫੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ।
ਮੁਲਜਿਮ ਵੱਲੋਂ ਲਗਾਤਾਰ ਗੈਰਹਾਜ਼ਰ ਹੋਣ ਕਰਕੇ ਮਾਨਯੋਗ ਅਦਾਲਤ ਵੱਲੋਂ ਇਸਦੇ ਵਿਰੁੱਧ ਇੱਕ ਹੋਰ
ਮੁਕੱਦਮਾ ਨੰ:295 ਮਿਤੀ 28—10—2021 ਅ/ਧ 174—ਏ. ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ
ਕਰਾਇਆ ਗਿਆ ਸੀ। ਇਹ ਮੁਲਜਿਮ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ 3 ਮਹੀਨਿਆਂ ਤੋਂ ਆਪਣਾ
ਟਿਕਾਣਾ ਬਦਲ ਕੇ ਰਹਿ ਰਿਹਾ ਸੀ। ਸ੍ਰੀ ਸੰਜੀਵ ਗੋਇਲ ਡੀ.ਐਸ.ਪੀ. (ਸਪੈਸ਼ਲ ਬ੍ਰਾਂਚ) ਮਾਨਸਾ ਦੀ
ਅਗਵਾਈ ਵਿੱਚ ਸਪੈਸ਼ਲ ਬ੍ਰਾਂਚ ਮਾਨਸਾ ਦੇ ਕਰਮਚਾਰੀਆਂ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ
ਅੱਜ ਮਿਤੀ 31—01—2022 ਨੂੰ ਕਾਬ ੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ
ਥਾਣਾ ਸਦਰ ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।


NO COMMENTS