*ਥਾਣਾ ਸਿਟੀ ਮਾਨਸਾ ਦੇ ਮੁਕੱਦਮੇ ਵਿੱਚ 9 ਸਾਲ ਤੋਂ ਭਗੌੜਾ ਮੁਲਜਿਮ ਕੀਤਾ ਕਾਬੂ*

0
144

ਮਾਨਸਾ, 29—08—2021(ਸਾਰਾ ਯਹਾਂ/ਮੁੱਖ ਸੰਪਾਦਕ) : ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ
ਨੋਟ ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ.ਓਜ. (ਮੁਜਰਮ—ਇਸਤਿਹਾਰੀਆ) ਨੂੰ
ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ
ਹੇਠ ਲਿਖੇ ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਮੁਜਰਮ ਇਸ਼ਤਿਹਾਰੀ ਜੀਵਨ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਰਾਮਪੁਰਾ, ਜਿਲਾ ਬਠਿੰਡਾ
ਜਿਸਦੇ ਵਿਰੁੱਧ ਮੁਕੱਦਮਾ ਨੰਬਰ 9 ਮਿਤੀ 5—2—2009 ਅ/ਧ 465,468,201 ਹਿੰ:ਦੰ: ਥਾਣਾ ਸਿਟੀ—1
ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰ ਹਾਜ਼ਰ
ਹੋਣ ਕਰਕੇ ਮਾਨਯੋਗ ਅਦਾਲਤ ਚੀਫ ਜੁਡੀਸ਼ੀਅਲ ਮੈਜਿਸਟਰੇਟ ਮਾਨਸਾ ਵੱਲੋਂ ਇਸਨੂੰ ਮਿਤੀ
12—09—2012 ਤੋਂ ਅ/ਧ 299 ਜਾਬਤਾ ਫੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਇਹ
ਮੁਲਜਿਮ ਕਰੀਬ 9 ਸਾਲ ਤੋਂ ਆਪਣਾ ਟਿਕਾਣਾ ਬਦਲ ਕੇ ਰਹਿ ਰਿਹਾ ਸੀ। ਐਸ.ਆਈ. ਜਸਵੰਤ ਸਿੰਘ
ਇੰਚਾਰਜ ਪੀ.ਓ. ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਸਖਤ ਮਿਹਨਤ ਕਰਕੇ ਇਸਦਾ ਟਿਕਾਣਾ
ਟਰੇਸ ਕਰਕੇ ਇਸਨੂੰ ਪੀਰ ਮੁਸੱਲਾ ਪੰਚਕੁਲਾ (ਹਰਿਆਣਾ) ਤੋਂ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼
ਕੀਤਾ ਗਿਆ ਹੈ।


NO COMMENTS