*ਥਾਣਾ ਸਿਟੀ—1 ਮਾਨਸਾ ਦੇ ਐਨ.ਡੀ.ਪੀ.ਐਸ. ਐਕਟ ਦੇ ਮੁਕੱਦਮੇ ਵਿੱਚ 12 ਸਾਲ ਤੋਂ ਭਗੌੜਾ ਮੁਲਜਿਮ ਕੀਤਾ ਕਾਬੂ*

0
55

ਮਾਨਸਾ, 12—02—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋਟ
ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਵਿਧਾਨ ਸਭਾ ਚੋਣਾਂ—2022 ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ
ਪੀ.ਓਜ. (ਮੁਜਰਮ—ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ
ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ
ਕੀਤੀ ਗਈ ਹੈ।

ਮੁਜਰਮ ਇਸ਼ਤਿਹਾਰੀ (ਭਗੌੜਾ) ਲੀਲਾ ਸਿੰਘ ਪੁੱਤਰ ਰਾਮ ਸਿੰਘ ਵਾਸੀ ਜੁਵਾਹਰਕੇ ਜਿਸਦੇ
ਵਿਰੁੱਧ ਮੁਕੱਦਮਾ ਨੰ:69 ਮਿਤੀ 01—05—2007 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ
ਸਿਟੀ—1 ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ
ਗੈਰਹਾਜ਼ਰ ਹੋਣ ਕਰਕੇ ਮਾਨਯੋਗ ਅਦਾਲਤ ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਜੀ ਵੱਲੋਂ ਇਸਨੂੰ ਮਿਤੀ
27—08—2010 ਤੋਂ ਅ/ਧ 299 ਜਾਬਤਾ ਫੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਇਹ
ਮੁਲਜਿਮ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ 12 ਸਾਲਾਂ ਤੋਂ ਆਪਣਾ ਟਿਕਾਣਾ ਬਦਲ ਬਦਲ ਕੇ ਰਹਿ ਰਿਹਾ
ਸੀ। ਸ੍ਰੀ ਸੰਜੀਵ ਗੋਇਲ ਡੀ.ਐਸ.ਪੀ. (ਸਪੈਸ਼ਲ ਬ੍ਰਾਂਚ) ਮਾਨਸਾ ਦੀ ਅਗਵਾਈ ਵਿੱਚ ਐਸ.ਆਈ. ਪ੍ਰਵੀਨ
ਕੁਮਾਰ ਸਮੇਤ ਸਪੈਸ਼ਲ ਬ੍ਰਾਂਚ ਮਾਨਸਾ ਦੇ ਕਰਮਚਾਰੀਆਂ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ
ਅਜੀਤ ਨਗਰ ਅਬੋਹਰ ਤੋਂ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ
ਥਾਣਾ ਸਿਟੀ—1 ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।

NO COMMENTS