*ਥੈਲੇਸੀਮੀਆ ਦੇ ਬੱਚਿਆਂ ਲਈ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਦੇ ਹਨ ਸਵੈਇੱਛਕ ਖੂਨਦਾਨੀ.. ਮੈਡਮ ਸੁਨੈਨਾ*

0
47

  22 ਅਗਸਤ ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ )

(ਸੰਜੀਵ ਪਿੰਕਾ ਨੇ 133ਵੀਂ ਵਾਰ ਕੀਤਾ ਖ਼ੂਨਦਾਨ)

ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੇ ਅੱਜ ਬਲੱਡ ਸੈਂਟਰ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕਰਕੇ ਲੋਕਾਂ ਨੂੰ ਖੂਨਦਾਨ ਦੀ ਮੁਹਿੰਮ ਨਾਲ ਜੁੜਣ ਲਈ ਪ੍ਰੇਰਿਤ ਕੀਤਾ।
ਇਹ ਜਾਣਕਾਰੀ ਦਿੰਦਿਆਂ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਪ੍ਰਵੀਨ ਟੋਨੀ ਸ਼ਰਮਾਂ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਜਿੱਥੇ ਸਾਇਕਲ ਚਲਾ ਕੇ ਲੋਕਾਂ ਨੂੰ ਸਾਇਕਲਿੰਗ ਲਈ ਪੇ੍ਰਿਤ ਕਰਦੇ ਹਨ ਉਸ ਦੇ ਨਾਲ ਨਾਲ ਖੁਦ ਵੀ ਖੂਨਦਾਨ ਕਰਦੇ ਹਨ ਅਤੇ ਲੋਕਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਹਨ। ਬਲੱਡ ਸੈਂਟਰ ਸਿਵਲ ਹਸਪਤਾਲ ਮਾਨਸਾ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੈਡਮ ਸੁਨੈਨਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਇੱਕ ਹੀ ਸਰਕਾਰੀ ਬਲੱਡ ਸੈਂਟਰ ਹੈ ਅਤੇ ਮਰੀਜ਼ਾਂ ਦੀ ਖੂਨ ਦੀ ਜ਼ਰੂਰਤ ਸਵੈਇੱਛਕ ਖੂਨਦਾਨੀਆਂ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਸਮੇਂ ਸਮੇਂ ਤੇ ਲਗਾਏ ਜਾਂਦੇ ਖੂਨਦਾਨ ਕੈਂਪਾਂ ਤੋਂ ਪ੍ਰਾਪਤ ਕੀਤੇ ਜਾਂਦੇ ਬਲੱਡ ਯੂਨਿਟਾਂ ਨਾਲ ਪੂਰੀ ਕੀਤੀ ਜਾਂਦੀ ਹੈ ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਦੀ ਬੀਮਾਰੀ ਨਾਲ ਪੀੜਤ ਬੱਚਿਆਂ ਜਿਨ੍ਹਾਂ ਨੂੰ ਲਗਾਤਾਰ ਖੂਨ ਦੀ ਜ਼ਰੂਰਤ ਰਹਿੰਦੀ ਹੈ ਲਈ ਕਈ ਸਵੈਇੱਛਕ ਖੂਨਦਾਨੀ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨ ਲਈ ਬਲੱਡ ਸੈਂਟਰ ਆਉਂਦੇ ਹਨ ਅਤੇ ਅਜਿਹੇ ਖੂਨਦਾਨੀਆਂ ਦੇ ਸਹਿਯੋਗ ਸਦਕਾ ਕਦੇ ਵੀ ਬਲੱਡ ਸੈਂਟਰ ਵਿੱਚ ਖੂਨ ਦੀ ਕਿੱਲਤ ਮਹਿਸੂਸ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਸੰਜੀਵ ਪਿੰਕਾ ਨੇ ਅੱਜ 133 ਵੀਂ ਵਾਰ ਖ਼ੂਨਦਾਨ ਕੀਤਾ ਹੈ
ਡਾਕਟਰ ਵਰੁਣ ਮਿੱਤਲ ਜੋ ਕਿ ਖੁਦ ਵੀ ਕਈ ਵਾਰ ਖ਼ੂਨਦਾਨ ਕਰਕੇ ਕੀਮਤੀ ਜਾਨਾਂ ਬਚਾ ਚੁੱਕੇ ਹਨ ਨੇ ਦੱਸਿਆ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਇਸ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਅਤੇ ਖੂਨਦਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਖੂਨਦਾਨੀ ਇਨਸਾਨ ਰੋਜ਼ਮਰ੍ਹਾ ਦੇ ਕੰਮ ਕਰ ਸਕਦਾ ਹੈ ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਲਹਿਰ ਨਾਲ ਜੁੜਣ ਦੀ ਅਪੀਲ ਕੀਤੀ।
133 ਵੀਂ ਵਾਰ ਖ਼ੂਨਦਾਨ ਕਰਦਿਆਂ ਅਪੈਕਸ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਮਾਨਸਾ ਸਰਕਾਰੀ ਹਸਪਤਾਲ ਦੇ ਬਲੱਡ ਸੈਂਟਰ ਦਾ ਸਟਾਫ ਲੋੜਵੰਦ ਮਰੀਜ਼ਾਂ ਲਈ ਜੇਕਰ ਉਸ ਗਰੁੱਪ ਦਾ ਖੂਨ ਬਲੱਡ ਬੈਂਕ ਵਿੱਚ ਉਪਲਬਧ ਨਹੀਂ ਹੁੰਦਾ ਤਾਂ ਖੂਨਦਾਨੀਆਂ ਨਾਲ ਸੰਪਰਕ ਕਰਕੇ ਖੂਨ ਮੁਹਈਆ ਕਰਵਾਉਣ ਲਈ ਯਤਨਸ਼ੀਲ਼ ਰਹਿੰਦਾ ਹੈ ਸਮੇਂ ਸਮੇਂ ਤੇ ਸਮਾਗਮ ਕਰਕੇ ਖੂਨਦਾਨੀਆਂ ਅਤੇ ਖੂਨਦਾਨ ਚ ਯੋਗਦਾਨ ਪਾਉਣ ਵਾਲੀਆਂ ਸਮਾਜਸੇਵੀ ਸੰਸਥਾਵਾਂ ਦਾ ਸਨਮਾਨ ਵੀ ਕੀਤਾ ਜਾਂਦਾ ਹੈ।
ਇਸ ਮੌਕੇ 127 ਵਾਰ ਖ਼ੂਨਦਾਨ ਕਰਨ ਵਾਲੇ ਬਲਜੀਤ ਸ਼ਰਮਾਂ,50 ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲੇ ਪ੍ਰਵੀਨ ਟੋਨੀ ਸ਼ਰਮਾਂ, ਖੂਨਦਾਨੀ ਸੁਰਿੰਦਰ ਬਾਂਸਲ, ਰਮਨ ਗੁਪਤਾ ਅਤੇ ਡਾਕਟਰ ਵਰੁਣ ਮਿੱਤਲ ਹਾਜ਼ਰ ਸਨ।

NO COMMENTS