ਨੁੱਕੜ ਮੀਟਿੰਗ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ

0
13

ਮਾਨਸਾ, 01 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਮੁੱਖ ਖੇਤੀਬਾੜੀ ਅਫਸਰ ਸ੍ਰੀ ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ੍ਹ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਖੋਖਰ ਕਲਾਂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੱੁਕੜ ਮੀਟਿੰਗ ਕੀਤੀ ਗਈ।ਜਿਸ ਵਿਚ ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਸਾੜਨ ਤੋਂ ਜ਼ਮੀਨ ਅਤੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜ਼ਨ, 2.3 ਕਿੱਲੋ ਪੋਟਾਸ਼, 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ।ਇਸ ਤੋ ਇਲਾਵਾ ਜ਼ਮੀਨ ਵਿਚਲੇ ਲਾਹੇਵੰਦ ਜੀਵ ਜੰਤੂਆਂ *ਤੇ ਬਹੁਤ ਮਾੜਾ ਅਸਰ ਹੁੰਦਾ ਹੈ।ਇਸ ਨਾਲ ਖਤਰਨਾਕ ਗੈਸਾਂ ਜਿਵੇ ਕਿ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋ ਆਕਸਾਈਡ, ਮੀਥੇਨ, ਨਾਈਟਰਿਕ ਆਕਸਾਈਡ ਪੈਦਾ ਹੁੰਦੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਰਕੇ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ ਜਿਵੇ ਕਿ ਜ਼ਮੀਨ ਦੇ ਲੂਘ ਤੱਤ ਬਰਕਰਾਰ ਰਹਿੰਦੇ ਹਨ ਅਤੇ ਉਪਜਾਊ ਸ਼ਕਤੀ ਵੀ ਵਧਦੀ ਹੈ, ਧਰਤੀ ਦੇ ਆਰਗੈਨਿਕ ਮਾਧੇ ਦੀ ਪੂਰਤੀ ਹੁੰਦੀ ਹੈ ਅਤੇ ਪਾਣੀ ਜਜ਼ਬ ਕਰਨ ਦੀ ਸਕਤੀ ਵੱਧਦੀ ਹੈ।ਨੱੁਕੜ ਮੀਟਿੰਗ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਬੰਧੀ ਜਾਗਰੂਕਤਾ ਪਰਚੇ ਵੀ ਵੰਡੇ ਗਏ।ਇਸ ਮੌਕੇ ਪਰਾਗਦੀਪ ਸਿੰਘ ਬੀ.ਟੀ.ਐੱਮ ਮਾਨਸਾ ਵੀ ਮੋਜੂਦ ਸਨ।

NO COMMENTS