*ਦਰਸ਼ਨਕਾਰੀਆਂ ਨੂੰ ਕਿਸਾਨ ਜਥੇਬੰਦੀਆਂ ਦਾ ਸਮਰਥਨ, ਰਾਕੇਸ਼ ਟਿਕੈਤ ਦਾ ਐਲਾਨ – SKM 24 ਜੂਨ ਨੂੰ ਕਰੇਗੀ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ*

0
13

20,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਫੌਜ ‘ਚ ਭਰਤੀ ਦੇ ਨਵੇਂ ਨਿਯਮ ਖਿਲਾਫ ਜਿੱਥੇ ਇਕ ਪਾਸੇ ਕਈ ਸੂਬਿਆਂ ਦੇ ਨੌਜਵਾਨ ਸੜਕਾਂ ‘ਤੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਦੂਜੇ ਪਾਸੇ ਹੁਣ ਇਨ੍ਹਾਂ ਨੌਜਵਾਨਾਂ ਨੂੰ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (SKM) ਨੇ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਪ੍ਰਦਰਸ਼ਨ ਦਾ ਐਲਾਨ ਕਰਨ ਵਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ, ’24 ਜੂਨ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ ‘ਚ ਜ਼ਿਲਾ-ਤਹਿਸੀਲ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ।’

NO COMMENTS