*ਦਲਿਤ ਸਮਾਜ ਤੇ ਹੋ ਰਹੇ ਲਗਾਤਾਰ ਹਮਲੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ।-ਚੋਹਾਨ/ਉੱਡਤ*

0
1

ਜੋਗਾ/ਮਾਨਸਾ 7/2/25 (ਸਾਰਾ ਯਹਾਂ/ਮੁੱਖ ਸੰਪਾਦਕ) ਸੀ ਪੀ ਆਈ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ, ਅੰਬੇਡਕਰ ਵਿਰੁੱਧ ਅਪੱਤੀ ਜਨਕ ਟਿੱਪਣੀ ਵਿਰੁੱਧ, ਅਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਅਤੇ ਦਾਨ ਸਿੰਘ ਵਾਲਾ ਤੇ ਚੰਦਭਾਨ ਘਟਨਾਵਾਂ ਵਿਰੁੱਧ ਮੋਦੀ ਤੇ ਸੂਬੇ ਦੀ ਆਪ ਸਰਕਾਰ ਵਿਰੁੱਧ ਬ੍ਰਾਂਚ ਸਕੱਤਰ ਸੁਖਰਾਜ ਸਿੰਘ ਜੋਗਾ ਦੀ ਅਗਵਾਈ ਹੇਠ ਅਰਥੀ ਫੂਕ ਮੁਜਾਹਰਾ ਕੱਢਿਆ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ, ਏਟਕ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਅਤੇ ਨਗਰ ਪੰਚਾਇਤ ਜੋਗਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਜੋਗਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦਲਿਤ ਸਮਾਜ, ਘੱਟ ਗਿਣਤੀਆਂ ਤੇ ਔਰਤਾਂ ਉਪਰ ਸਿਲਸਿਲੇ ਵਾਰ ਹਮਲੇ ਹੋ ਰਹੇ ਹਨ ਜੋ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਸਿੱਟਾ ਹਨ। ਕਿਉਂਕਿ ਪਿਛਖਿਚੂ ਫਾਸ਼ੀਵਾਦੀ ਭਾਜਪਾ ਆਰ ਐਸ ਐਸ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੇ ਰਾਸਤੇ ਤੇ ਚਲ ਰਹੀਆ ਹਨ।
ਜਿਸ ਦੇ ਸਿੱਟੇ ਵਜੋਂ ਇਹ ਫਾਸ਼ੀਵਾਦੀ ਤਾਕਤਾਂ ਨੇ ਕਦੇ ਵੀ ਦੇਸ਼ ਦੇ ਸੰਵਿਧਾਨ ਨੂੰ ਮਾਨਤਾ ਨਹੀਂ ਦਿੱਤੀ ਅਤੇ ਇਹ ਤਾਕਤਾਂ ਭਾਰਤ ਦੇ ਸੰਵਿਧਾਨ ਨੂੰ ਹਟਾ ਕੇ ਮਨੂੰ ਸਮ੍ਰਿਤੀ ਥੋਪਣਾ ਚਾਹੁੰਦੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਗੂਆਂ ਨੇ ਸੂਬਾ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ, ਇੱਕ ਤਰ੍ਹਾਂ ਸੰਘੀਆ ਦੀ ਜੂਨੀਅਰ ਪਾਰਟਨਰ ਬਣ ਚੁੱਕੀ ਹੈ। ਸੂਬੇ ਵਿਚ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਵਿਖਾਈ,ਨਹੀਂ ਦੇ ਰਹੀ।ਦਾਨ ਸਿੰਘ ਵਾਲਾ ਤੇ ਚੰਦਭਾਨ ਦੀਆਂ ਘਟਨਾਵਾਂ ਸੂਬਾ ਸਰਕਾਰ ਦੀ ਦਲਿਤਾਂ ਪ੍ਰਤੀ ਨਫ਼ਰਤ ਨੂੰ ਜਨਤਕ ਕਰ ਰਹੀਆਂ ਹਨ।
ਇਸ ਮੌਕੇ ਆਗੂਆਂ ਨੇ ਪੰਜਾਬ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਜੋਗਾ ਪੁਲਿਸ ਜੋਗਾ ਪਿੰਡ ਵਿੱਚ ਦਲਿਤ ਪਰਿਵਾਰ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਜਾਣਬੁਝ ਕੇ ਗੁੰਡਾਗਰਦੀ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਬਜਾਏ ਉਲਟਾ ਦੋਸ਼ੀ ਧਿਰ ਦਾ ਬਚਾਅ ਕਰ ਰਹੀ ਹੈ। ਜੇਕਰ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਪਾਰਟੀ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਜੋਗਾ ਥਾਨੇ ਦਾ ਘਿਰਾਓ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਜੋਗਾ ਪੁਲਿਸ ਹੋਵੇਗੀ।
ਪ੍ਰਦਰਸ਼ਨ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮਲਕੀਤ ਸਿੰਘ ਜੋਗਾ, ਡਾਕਟਰ ਬੱਗਾ ਸਿੰਘ, ਬਿੱਕਰ ਸਿੰਘ ਐੱਮ ਸੀ, ਬੂਟਾ ਸਿੰਘ, ਗੁਰਜੰਟ ਮਾਟਾ ਐਮ ਸੀ, ਸਾਬਕਾ ਮੈਂਬਰ ਭਜਨ ਸਿੰਘ, ਬਲਵਿੰਦਰ ਵਿੱਕੀ, ਸਾਬਕਾ ਐਮ ਸੀ ਦਰਸ਼ਨ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।

NO COMMENTS