*ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸਜ਼ਾ ਮੁਅੱਤਲ*

0
44

ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਨਿਊਜ਼ ): ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ ਪਰ ਅਦਾਲਤ ਨੇ ਸਜ਼ਾ ਨੂੰ ਮੁਅੱਤਲ ਕਰ ਕੇ ਗਾਇਕ ਨੂੰ ਜ਼ਮਾਨਤ ਦੇ ਦਿੱਤੀ ਹੈ।


ਬਾਲੀਵੁੱਡ ਨੂੰ ਕਈ ਹਿੱਟ ਗੀਤ ਦੇਣ ਵਾਲੇ ਦਲੇਰ ਮਹਿੰਦੀ ‘ਤੇ 2003 ‘ਚ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦਲੇਰ ਮਹਿੰਦੀ ‘ਤੇ ਭਰਾ ਸ਼ਮਸ਼ੇਰ ਨਾਲ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਰੁੱਪ ਚਲਾਉਣ ਦਾ ਦੋਸ਼ ਸੀ, ਇਸ ਦੇ ਜ਼ਰੀਏ ਉਹ 1998 ਤੋਂ 1999 ਦਰਮਿਆਨ 10 ਲੋਕਾਂ ਨੂੰ ਵਿਦੇਸ਼ ਲੈ ਗਿਆ ਅਤੇ ਉਨ੍ਹਾਂ ਨੂੰ ਉੱਥੇ ਛੱਡ ਗਿਆ।

ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਇਸ ਮਾਮਲੇ ਵਿੱਚ 2018 ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਉਸ ਦੇ ਭਰਾ ਸ਼ਮਸ਼ੇਰ ਸਿੰਘ ਦੀ 2017 ਵਿੱਚ ਮੌਤ ਹੋ ਗਈ ਸੀ। 2003 ‘ਚ ਦਲੇਰ ਮਹਿੰਦੀ ਨੂੰ ਵੀ ਕਬੂਤਰਬਾਜ਼ੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ ਪਰ ਬਾਅਦ ‘ਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ।

ਜੁਲਾਈ 2022 ਵਿੱਚ, ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਦਲੇਰ ਮਹਿੰਦੀ ਨੂੰ ਪਟਿਆਲਾ ਸੈਂਟਰਲ ਜੇਲ ਭੇਜ ਦਿੱਤਾ ਗਿਆ। ਬਾਅਦ ‘ਚ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਨੂੰ ਲੈ ਕੇ ਪਟਿਆਲਾ ਦੀ ਸੈਸ਼ਨ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਰ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਰਿਪੋਰਟਾਂ ਮੁਤਾਬਕ ਦਲੇਰ ਮਹਿੰਦੀ ‘ਤੇ ਮਨੁੱਖੀ ਤਸਕਰੀ ਨਾਲ ਸਬੰਧਤ 30 ਤੋਂ ਵੱਧ ਮਾਮਲੇ ਦਰਜ ਸਨ। ਦਲੇਰ ਮਹਿੰਦੀ ਵਿਰੁੱਧ ਪਹਿਲਾ ਕੇਸ 2003 ਵਿੱਚ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਸੀ।

LEAVE A REPLY

Please enter your comment!
Please enter your name here