
ਮਾਨਸਾ 20 ਮਈ (ਸਾਰਾ ਯਹਾਂ/ਗੋਪਾਲ ਅਕਲੀਆ) : ਜਿਲ੍ਹੇ ਦੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਸਰਕਾਰ ਦੀਆ ਹਦਾਇਤਾ ਅਨੁਸਾਰ ਕੋਰੋਨਾ ਬਿਮਾਰੀ ਦੇ ਵਧੇ ਮਰੀਜ਼ਾ ਨੂੰ ਦੇਖਦਿਆ ਸਿਵਲ ਸਰਜਨ ਮਾਨਸਾ ਤੇ ਐਸ.ਐਮ.ਓ. ਖਿਆਲਾ ਕਲਾਂ ਡਾ. ਹਰਦੀਪ ਸ਼ਰਮਾ ਦੀ ਅਗਵਾਈ ਹੇਠ ਕੋਰੋਨਾ ਸੈਂਪਲਿੰਗ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਦੌਰਾਨ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵੱਡੀ ਗਿਣਤੀ ਵਿੱਚ ਪਿੰਡ ਵਾਸੀਆ ਦੀ ਕੋਰੋਨਾ ਸੈਂਪਲਿੰਗ ਕੀਤੀ ਗਈ। ਸੈਂਪਲਿੰਗ ਟੀਮ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਬਿਨ੍ਹਾਂ ਕੰਮ ਤੋਂ ਘਰੋ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਅਤੇ ਸਰਕਾਰ ਦੀਆ ਹਦਾਇਤਾ ਦੀ ਪਾਲਣਾ ਕਰਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਸੀ.ਐਚ.ਓ. ਅਮਨਦੀਪ ਕੌਰ, ਏ.ਐਨ.ਐਮ. ਰਾਣੀ, ਕਰਮਚਾਰੀ ਮਨੋਜ ਕੁਮਾਰ, ਜਸਵਿੰਦਰ ਕੌਰ, ਸਰਪੰਚ ਅਮਰੀਕ ਸਿੰਘਤ ਤੇ ਪੰਚਾਇਤ ਮੈਂਬਰ ਹਾਜ਼ਰ ਸਨ।
