*ਦਸਵੀਂ ਅਤੇ ਬਾਰ੍ਹਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ*

0
16

ਮਾਨਸਾ, 02 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀਪਾਲ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ-ਸਤੰਬਰ-2023 ਦੀਆਂ ਅਨੁਪੂਰਕ/ਰੀ ਅਪੀਅਰ ਪ੍ਰੀਖਿਆਵਾਂ ਲਈ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਕੀਤੇ ਹਨ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਾਇਸ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਜ਼ਿਲ੍ਹੇ ਅੰਦਰ ਬੋਰਡ ਵੱਲੋਂ ਤਹਿਸੀਲ ਪੱਧਰ ’ਤੇ ਸਥਾਪਿਤ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਸਰਦੂਲਗੜ੍ਹ (ਮਾਨਸਾ-50081), ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ (ਮਾਨਸਾ-50461), ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ (50731) ਪ੍ਰੀਖਿਆ ਕੇਂਦਰਾਂ ’ਚ 11 ਅਗਸਤ ਤੋਂ 06 ਸਤੰਬਰ, 2023 ਤੱਕ ਸਵੇਰ ਦੇ ਸੈਸ਼ਨ ਵਿਚ 10 ਵਜੇ ਤੋਂ 01:15 ਵਜੇ ਤੱਕ ਇਹ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਉਕਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ, ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ੍ਹ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਅਤੇ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ’ਤੇ ਸਖ਼ਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

NO COMMENTS