*ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ*

0
174

ਮਾਨਸਾ, 18 ਅਪ੍ਰੈਲ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ 04 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਮਾਨਸਾ ਦੀ ਵਿਦਿਆਰਥਣ ਰਾਣੀ ਕੌਰ ਨੇ 650 ਵਿਚੋਂ 632 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਮਾਨਸਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਗੰਢੂ ਕਲਾਂ ਦੀ ਵਿਦਿਆਰਥਣ ਜੈਸਮੀਨ ਜੱਸੀ ਨੇ 650 ਵਿਚੋਂ 630 ਅੰਕ ਪ੍ਰਾਪਤ ਕਰਕੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਅਸ਼ੋਕ ਕੁਮਾਰ ਨੇ ਦੱਸਿਆ ਕਿ ਦਸਵੀਂ ਦੀ ਮੈਰਿਟ ਸੂਚੀ ਵਿਚੋਂ 02 ਵਿਦਿਆਰਥੀ ਸਰਕਾਰੀ ਸਕੂਲ ਨਾਲ ਸਬੰਧਤ ਹਨ ਅਤੇ 02 ਵਿਦਿਆਰਥੀ ਪ੍ਰਾਇਵੇਟ ਸਕੂਲ ਨਾਲ ਸਬੰਧਤ ਹਨ। ਰੈਗੂਲਰ ਵਿਦਿਆਰਥੀਆਂ ਦੀ ਜ਼ਿਲ੍ਹੇਵਾਰ ਪਾਸ ਪ੍ਰਤੀਸ਼ਤਤਾ ਵਿੱਚ ਜ਼ਿਲ੍ਹਾ ਮਾਨਸਾ ਨੇ 96.59 ਪ੍ਰਤੀਸ਼ਤ ਨਾਲ ਸੂਬੇ ਵਿੱਚੋਂ 16 ਵਾਂ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਪ੍ਰਾਪਤੀ ’ਤੇ ਮਲਿਕਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਅਤੇ ਗੁਰਲਾਭ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਨੇ ਸਾਂਝੇ ਤੌਰ ’ਤੇ ਦਸਵੀਂ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ  ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ  ਸੈਕੰਡਰੀ ਸਿੱਖਿਆ ਮਾਨਸਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵੱਲੋਂ ਬਲਾਕ ਨੋਡਲ ਅਫ਼ਸਰ ਸਾਹਿਬਾਨ, ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ ਅਤੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

NO COMMENTS