*ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ*

0
53

ਮਾਨਸਾ, 10 ਜੁਲਾਈ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਦੀ ਵੈੱਬਸਾਈਟ www.depwd.gov.in ਅਤੇ www.awards.gov.in ਉੱਪਰ ਉਪਲਬਧ ਹੈ ਅਤੇ ਯੋਗ ਉਮੀਦਵਾਰ ਸਿੱਧੇ ਤੌਰ ’ਤੇ 15 ਜੁਲਾਈ ਤੋਂ 31 ਜੁਲਾਈ 2024 ਤੱਕ ਵੈੱਬ ਸਾਈਟ www.awards.gov.in ’ਤੇ ਆਨ-ਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਵਿਆਂਗਜਨਾਂ ਲਈ ਨੈਸ਼ਨਲ ਐਵਾਰਡ ਸਾਲ 2024 ਸਬੰਧੀ ਯੋਗ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਗਰਾਊਂਡ ਫਲੋਰ, ਕਮਰਾ ਨੰਬਰ 12, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS