*ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ*

0
9

(ਸਾਰਾ ਯਹਾਂ/ਬਿਊਰੋ ਨਿਊਜ਼ ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਸਮਾਗਮ ਹੋਏ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਤੇ ਕਥਾ ਵਿਚਾਰਾਂ ਸੁਣੀਆਂ।

ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ ਜਿਸ ਵਿਚ ਸੁੰਦਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਨਗਰ ਕੀਰਤਨ ਇਥੋਂ ਨਵੀਂ ਸੜਕ, ਚਾਵੜੀ ਬਜ਼ਾਰ, ਅਜਮੇਰੀ ਗੇਟ, ਚੂਨਾ ਮੰਡੀ, ਪਹਾੜਗੰਜ, ਪੰਚਕੂਈਆਂ ਰੋਡ ਅਤੇ ਗੁਰਦੁਆਰਾ ਬੰਗਲਾ ਸਾਹਿਬ ਹੁੰਦੇ ਹੋਏ ਗੁਰਦੁਆਰਾ ਰਕਾਬਗੰਜ ਸਾਹਿਬ ਆ ਕੇ ਸਮਾਪਤ ਹੋਇਆ।

ਨਗਰ ਕੀਰਤਨ ਵਿਚ ਗੁਰੂ ਕੀ ਲਾਡੀ ਫੌਜ ਨਿਹੰਗ ਸਿੰਘਾਂ ਦੇ ਜੱਥਿਆਂ ਤੋਂ ਇਲਾਵਾ ਸਕੂਲੀ ਵਿਦਿਆਰਥੀ, ਗੱਤਕਾ ਪਾਰਟੀਆਂ ਤੇ ਹੋਰ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਨਾਲ ਹਿੰਦੁਸਤਾਨ ਦਾ ਇਤਿਹਾਸ ਬਦਲ ਗਿਆ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਸਿਰਫ ਕਸ਼ਮੀਰੀ ਪੰਡਤਾਂ ਦੀ ਰਾਖੀ ਹੀ ਨਹੀਂ ਕੀਤੀ ਬਲਕਿ ਸਮੁੱਚੇ ਦੇਸ਼ ਦੇ ਲੋਕਾਂ ਦੀ ਰਾਖੀ ਕੀਤੀ। ਉਹਨਾਂ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿਚ ਬਦਲਾਅ ਦਾ ਵੱਡਾ ਮੌਕਾ ਸੀ ਜਿਸਨੂੰ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਨਵੇਂ ਦੌਰ ਵੱਲ ਤੋਰਿਆ।

LEAVE A REPLY

Please enter your comment!
Please enter your name here