ਦਿੱਲੀ ਤੋਂ ਵਾਪਸ ਆਉਂਦਿਆਂ ਦਿਮਾਗ ਦੀ ਨਾੜੀ ਫਟਣ ਕਾਰਨ ਪਿੰਡ ਨੰਦਗੜ ਦੇ ਨੌਜਵਾਨ ਕਿਸਾਨ ਦੀ ਮੌਤ

0
144

ਸਰਦੂਲਗੜ੍ਹ 27 ਜਨਵਰੀ  (ਸਾਰਾ ਯਹਾਂ /ਬਲਜੀਤ ਪਾਲ): ਮਾਨਸਾ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਦੇ ਨੌਜਵਾਨ ਕਿਸਾਨ ਦੀ ਦਿੱਲੀ ਤੋਂ ਵਾਪਸ ਆਉਣ ਸਮੇਂ ਦਿਮਾਗ ਦੀ ਨਾੜੀ ਫੱਟ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਨੰਦਗੜ੍ਹ ਦੇ ਨੌਜਵਾਨ ਸੁਖਵਿੰਦਰ ਸਿੰਘ ਜੋ ਸਿਰਸਾ ਵਿਖੇ ਨੌਕਰੀ ਕਰ ਰਿਹਾ ਸੀ ਤੇ ਆਪਣੇ ਦੋਸਤਾਂ ਨਾਲ 25 ਜਨਵਰੀ ਨੂੰ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਪਰੇਡ ਚ ਹਿੱਸਾ ਲੈਣ ਲਈ ਗਿਆ ਸੀ। ਵਾਪਸੀ ਸਮੇ ਰਾਸਤੇ ਵਿਚ ਹਿਸਾਰ ਨਜ਼ਦੀਕ ਉਸ ਦੇ ਦਿਮਾਗ ਦੀ ਨਾੜੀ ਫਟ ਗਈ। ਇਲਾਜ਼ ਲਈ ਹਸਪਤਾਲ ਲੈਕੇ ਜਾਂਦਿਆਂ ਹੀ ਰਾਸਤੇ ਚ ਉਸ ਦੀ ਮੌਤ ਹੋ ਗਈ। ਉਹ ਦੋ ਭਰਾ ਸਨ। ਉਸ ਦੇ ਇੱਕ 5 ਸਾਲ ਦਾ ਲੜਕਾ ਹੈ। ਨੌਜਵਾਨ ਕਿਸਾਨ ਦਾ ਅੰਤਿਮ ਸਸਕਾਰ ਪਿੰਡ ਨੰਦਗਡ਼੍ਹ ਵਿਖੇ ਕਰ ਦਿੱਤਾ ਗਿਆ ਹੈ। ਸਮੂਹ ਪਿੰਡ ਵਾਸੀਆਂ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਚੋ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।
ਕੈਪਸ਼ਨ: ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ ਦੀ ਫਾਇਲ ਫੋਟੋ।

LEAVE A REPLY

Please enter your comment!
Please enter your name here